28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਟਰਾਂਸਫ਼ਾਰਮਰਾਂ ਦੀਆਂ ਚੋਰੀਆਂ ਬਣੀਆਂ ਕਿਸਾਨਾਂ ਅਤੇ ਬਿਜਲੀ ਵਿਭਾਗ ਲਈ ਸਿਰਦਰਦੀ

ਅੱਡਾ ਸਰਾਂ, 28 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਇਲਾਕੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਚੋਰਾਂ ਦੇ ਗਿਰੋਹ ਵੱਲੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਵਾਰਦਾਤਾਂ ਕਾਰਨ ਜਿੱਥੇ ਕਿਸਾਨਾਂ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ, ਉੱਥੇ ਹੀ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਖੇਤੀਬਾੜੀ ਦੇ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।

Ad Position 21
No active advertisement
ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ ਨੁਕਸਾਨਿਆ ਹੋਇਆ ਬਿਜਲੀ ਟਰਾਂਸਫਾਰਮਰ। 29-11-2026
ਅੱਡਾ ਸਰਾਂ, 28 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਇਲਾਕੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਚੋਰਾਂ ਦੇ ਗਿਰੋਹ ਵੱਲੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਟਰਾਂਸਫ਼ਾਰਮਰਾਂ ਵਿਚੋਂ ਕੀਮਤੀ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਵਾਰਦਾਤਾਂ ਕਾਰਨ ਜਿੱਥੇ ਕਿਸਾਨਾਂ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ, ਉੱਥੇ ਹੀ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਖੇਤੀਬਾੜੀ ਦੇ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਦੂਜੇ ਪਾਸੇ ਚੋਰੀ ਹੋਏ ਜਾਂ ਨੁਕਸਾਨੇ ਗਏ ਟਰਾਂਸਫ਼ਾਰਮਰਾਂ ਨੂੰ ਮੁੜ ਚਾਲੂ ਕਰਵਾਉਣ ਦੀ ਪ੍ਰਕਿਰਿਆ ਕਿਸਾਨਾਂ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ। ਪੁਲਸ ਦੀ ਗਸ਼ਤ ਦੀ ਕਮੀ ਅਤੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਦਿਖਾਈ ਦੇ ਰਹੇ ਹਨ। ਸਭ ਤੋਂ ਚਿੰਤਾਜਨਕ ਪਹਿਲੂ ਇਹ ਹੈ ਕਿ ਟਰਾਂਸਫ਼ਾਰਮਰ ਨੂੰ ਦੁਬਾਰਾ ਚਾਲੂ ਕਰਨ ਲਈ ਲਗਭਗ 70 ਤੋਂ 80 ਹਜ਼ਾਰ ਰੁਪਏ ਤੱਕ ਦਾ ਖ਼ਰਚ ਆ ਜਾਂਦਾ ਹੈ। ਇਸ ਤੋਂ ਇਲਾਵਾ ਨਵਾਂ ਜਾਂ ਮੁਰੰਮਤ ਕੀਤਾ ਟਰਾਂਸਫ਼ਾਰਮਰ ਲਗਾ ਕੇ ਬਿਜਲੀ ਸਪਲਾਈ ਬਹਾਲ ਕਰਨ ਵਿਚ 15 ਤੋਂ 20 ਦਿਨ ਤੱਕ ਦਾ ਸਮਾਂ ਲੱਗ ਜਾਂਦਾ ਹੈ। ਇਸ ਸਮੇਂ ਦੌਰਾਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮਾਮਲੇ ਵਿਚ ਇਕ ਹੋਰ ਵੱਡੀ ਸਮੱਸਿਆ ਬਿਜਲੀ ਅਤੇ ਪੁਲਸ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਵੱਲੋਂ ਚੋਰੀ ਹੋਏ ਟਰਾਂਸਫਾਰਮਰ ਸਬੰਧੀ ਅਗਲੀ ਕਾਰਵਾਈ ਕਰਨ ਲਈ ਖਪਤਕਾਰ ਕੋਲੋਂ ਐੱਫ.ਆਈ.ਆਰ. ਦੀ ਮੰਗ ਕੀਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਖਪਤਕਾਰਾਂ ਦਾ ਕਹਿਣਾ ਹੈ ਕਿ ਪੁਲਸ ਵਿਭਾਗ ਅਜਿਹੀਆਂ ਚੋਰੀਆਂ ਸਬੰਧੀ ਐੱਫ.ਆਈ.ਆਰ. ਦਰਜ ਕਰਨ ਵਿਚ ਆਸਾਨੀ ਨਾਲ ਕਾਰਵਾਈ ਨਹੀਂ ਕਰਦਾ। ਇਸ ਤਰ੍ਹਾਂ ਕਿਸਾਨ ਬਿਜਲੀ ਵਿਭਾਗ ਅਤੇ ਪੁਲਸ ਵਿਭਾਗ ਵਿਚਕਾਰ ਫਸ ਕੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਸਮੇਂ ਸਿਰ ਹੱਲ ਨਹੀਂ ਹੋ ਪਾਉਂਦਾ। ਇਸ ਤੋਂ ਇਲਾਵਾ ਬਿਜਲੀ ਵਿਭਾਗ ਦੇ ਜੇ.ਈ. ਪੱਧਰ ਦੇ ਮੁਲਾਜ਼ਮਾਂ ਲਈ ਵੀ ਨੁਕਸਾਨੇ ਹੋਏ ਟਰਾਂਸਫ਼ਾਰਮਰਾਂ ਨੂੰ ਸੰਭਾਲਣਾ ਇੱਕ ਵੱਖਰੀ ਸਮੱਸਿਆ ਬਣਿਆ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਚੋਰੀ ਜਾਂ ਨੁਕਸਾਨ ਤੋਂ ਬਾਅਦ ਟਰਾਂਸਫ਼ਾਰਮਰਾਂ ਨੂੰ ਕਈ ਵਾਰ ਇਕ ਸਾਲ ਤੋਂ ਵੀ ਵੱਧ ਸਮੇਂ ਤੱਕ ਸੰਭਾਲ ਕੇ ਰੱਖਣਾ ਪੈਂਦਾ ਹੈ। ਵਿਭਾਗ ਕੋਲ ਅਜਿਹੇ ਨੁਕਸਾਨੇ ਹੋਏ ਟਰਾਂਸਫਾਰਮਰਾਂ ਨੂੰ ਰੱਖਣ ਲਈ ਢੁਕਵੀਂ ਜਗ੍ਹਾ ਅਤੇ ਪ੍ਰਬੰਧ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਕੁੱਝ ਖਪਤਕਾਰਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੋਸ਼ ਲਗਾਇਆ ਕਿ ਵਿਭਾਗ ਦੇ ਕੁੱਝ ਜੇ.ਈ. ਵੱਲੋਂ ਟਰਾਂਸਫ਼ਾਰਮਰਾਂ ਨੂੰ ਜਲਦੀ ਚਾਲੂ ਕਰਵਾਉਣ ਦੇ ਨਾਮ ’ਤੇ 8 ਤੋਂ 10 ਹਜ਼ਾਰ ਰੁਪਏ ਤੱਕ ਦੀ ਰਕਮ ਵਸੂਲ ਕੀਤੀ ਜਾਂਦੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ, ਪਰ ਅਜਿਹੀਆਂ ਸ਼ਿਕਾਇਤਾਂ ਕਾਰਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਨੂੰ ਲੈ ਕੇ ਖਪਤਕਾਰਾਂ ਵਿਚ ਰੋਸ ਅਤੇ ਬੇਭਰੋਸਗੀ ਵਧ ਰਹੀ ਹੈ। ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੇ ਖੇਤਾਂ ਅਤੇ ਸੁੰਨਸਾਨ ਥਾਵਾਂ ’ਤੇ ਪੁਲਸ ਦੀ ਗਸ਼ਤ ਵਧਾਈ ਵਧਾਉਣ ਅਤੇ ਚੋਰੀ ਦੀਆਂ ਵਾਰਦਾਤਾਂ ਵਾਲੇ ’ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਅਜਿਹੀਆਂ ਚੋਰੀਆਂ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਤਾਂ ਜੋ ਕਿਸਾਨਾਂ ਨੂੰ ਐੱਫ.ਆਈ.ਆਰ. ਅਤੇ ਹੋਰ ਵਿਭਾਗੀ ਕਾਰਵਾਈਆਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਨ੍ਹਾਂ ਚੋਰੀਆਂ ਨੂੰ ਰੋਕਣ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿਚ ਇਹ ਸਮੱਸਿਆ ਹੋਰ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਸ ਅਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਸਕੂਲ ਹਿੰਦੀ ਕਵਿਤਾ ਪਾਠ ਮੁਕਾਬਲੇ ’ਚ ਵੁੱਡਲੈਂਡ ਓਵਰਸੀਜ਼ ਸਕੂਲ ਦੀ ਸਰਗੁਨਪ੍ਰੀਤ ਬਣੀ ਦੂਸਰੀ ਰਨਰਅੱਪ ਅਗਲੀ ਖ਼ਬਰ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ’ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ
Ad Position 24