ਅੰਤਰ-ਸਕੂਲ ਹਿੰਦੀ ਕਵਿਤਾ ਪਾਠ ਮੁਕਾਬਲੇ ’ਚ ਵੁੱਡਲੈਂਡ ਓਵਰਸੀਜ਼ ਸਕੂਲ ਦੀ ਸਰਗੁਨਪ੍ਰੀਤ ਬਣੀ ਦੂਸਰੀ ਰਨਰਅੱਪ
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੇ ਜਲੰਧਰ ਸਹੋਦਿਆ ਅੰਤਰ-ਸਕੂਲ ਹਿੰਦੀ ਕਵਿਤਾ ਪਾਠ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਫਲਤਾ ਪ੍ਰਾਪਤ ਕੀਤੀ। ਚਾਰ ਜ਼ਿਲ੍ਹਿਆਂ ਜਲੰਧਰ, ਕਪੂਰਥਲਾ, ਫਗਵਾੜਾ ਅਤੇ ਨਵਾਂਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਹੋਏ ਇਸ ਮੁਕਾਬਲੇ ’ਚ 8ਵੀਂ ਜਮਾਤ ਦੀ ਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ ਦੂਸਰਾ ਰਨਰਅੱਪ (ਤੀਜਾ ਸਥਾਨ) ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੇ ਜਲੰਧਰ ਸਹੋਦਿਆ ਅੰਤਰ-ਸਕੂਲ ਹਿੰਦੀ ਕਵਿਤਾ ਪਾਠ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਫਲਤਾ ਪ੍ਰਾਪਤ ਕੀਤੀ। ਚਾਰ ਜ਼ਿਲ੍ਹਿਆਂ ਜਲੰਧਰ, ਕਪੂਰਥਲਾ, ਫਗਵਾੜਾ ਅਤੇ ਨਵਾਂਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਹੋਏ ਇਸ ਮੁਕਾਬਲੇ ’ਚ 8ਵੀਂ ਜਮਾਤ ਦੀ ਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ ਦੂਸਰਾ ਰਨਰਅੱਪ (ਤੀਜਾ ਸਥਾਨ) ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਹੋਣਹਾਰ ਵਿਦਿਆਰਥਣ ਸਰਗੁਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਡੀਨ ਡਾ. ਸਿਮਰਜੀਤ ਕੌਰ ਗਿੱਲ ਨੇ ਕਿਹਾ ਕਿ ਸਹੋਦਿਆ ਮੁਕਾਬਲਿਆਂ ਵਿਚ ਸਕੂਲ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ, ਜੋ ਵਿਦਿਆਰਥੀਆਂ ਦੀ ਲਗਾਤਾਰ ਪ੍ਰਾਪਤੀਆਂ ਅਤੇ ਸਕੂਲ ਦੇ ਬਿਹਤਰੀਨ ਵਿੱਦਿਅਕ ਢਾਂਚੇ ਦਾ ਪ੍ਰਮਾਣ ਹੈ। ਵੱਖ-ਵੱਖ ਖੇਤਰਾਂ ਵਿਚ ਸਕੂਲ ਦੀ ਨਿਰੰਤਰ ਸਫਲਤਾ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਸੰਤੂਰ ਇੰਟਰਨੈਸ਼ਨਲ ਸਕੂਲ ਫਗਵਾੜਾ ਵਿਖੇ ਆਯੋਜਿਤ ਇਕ ਮੁਕਾਬਲੇ ’ਚ ਵਿਦਿਆਰਥਣ ਸਰਗੁਨਪ੍ਰੀਤ ਕੌਰ ਨੇ ‘ਕਿਸਾਨ ਦੀ ਬੇਵਸੀ’ (ਕਰੁਣ ਰਸ) ਦੇ ਵਿਸ਼ੇ ’ਤੇ ਆਧਾਰਿਤ ਇਕ ਕਵਿਤਾ ਨੂੰ ਬਹੁਤ ਹੀ ਭਾਵਪੂਰਨ ਢੰਗ ਨਾਲ ਪੇਸ਼ ਕੀਤਾ। ਜਿਸ ਸਦਕਾ ਉਸ ਨੇ ‘ਦੂਜੇ ਰਨਰ-ਅੱਪ’ (ਤੀਜਾ ਸਥਾਨ) ਦਾ ਖ਼ਿਤਾਬ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਪ੍ਰਿੰ: ਪੂਜਾ ਧੀਮਾਨ ਨੇ ਵੀ ਸਰਗੁਨਪ੍ਰੀਤ ਕੌਰ ਨੂੰ ਵਧਾਈ ਦਿੱਤੀ ।