ਗੱਠਜੋੜ ਦੀ ਸਰਕਾਰ ਬਣਨ ’ਤੇ ਉਦਯੋਗਪਤੀ ਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦਾ ਹੋਵੇਗਾ ਹੱਲ- ਪਰਮਾਰ
ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸਮੁੱਚੀ ਲੀਡਰਸ਼ਿਪ ਦਾ ਕੀਤਾ ਧੰਨਵਾਦ
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ.
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਸੀਨੀਅਰ ਅਤੇ ਟਕਸਾਲੀ ਅਕਾਲੀ ਆਗੂ ਬਰਿੰਦਰ ਸਿੰਘ ਪਰਮਾਰ ਨੂੰ ਪਾਰਟੀ ਦੇ ਇੰਡਸਟਰੀ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪ੍ਰਧਾਨ ਐਨ.ਕੇ. ਸ਼ਰਮਾ ਨੇ ਦੱਸਿਆ ਕਿ ਬਰਿੰਦਰ ਸਿੰਘ ਪਰਮਾਰ ਦੀ ਪਾਰਟੀ ਪ੍ਰਤੀ ਲਗਨ, ਮਿਹਨਤ ਅਤੇ ਸਮਰਪਣ ਨੂੰ ਦੇਖਦਿਆ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀਆਂ ਉਦਯੋਗਪੱਖੀ ਨੀਤੀਆਂ ਤੋਂ ਉਦਯੋਗਪਤੀਆਂ ਨੂੰ ਜਾਣੂ ਕਰਵਾਉਣਗੇ ਅਤੇ ਜ਼ਿਲ੍ਹੇ ਦੇ ਉਦਯੋਗਪਤੀਆਂ ਤੋਂ ਫੀਡਬੈਕ ਲੈ ਕੇ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਜਾਣਨਗੇ ਤਾਂ ਜੋ ਸਰਕਾਰ ਆਉਣ ‘ਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। ਆਪਣੀ ਨਿਯੁਕਤੀ ‘ਤੇ ਬਰਿੰਦਰ ਸਿੰਘ ਪਰਮਾਰ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਨ.ਕੇ. ਸ਼ਰਮਾ ਸਾਬਕਾ ਵਿਧਾਇਕ ਤੇ ਪ੍ਰਧਾਨ ਇੰਡਸਟਰੀ ਵਿੰਗ, ਕੌਮੀ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ, ਹਲਕਾ ਇੰਚਾਰਜ ਵਰਿੰਦਰ ਸਿੰਘ ਲਗਵਾਲ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਕਿ 2027 ‘ਚ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਉਦਯੋਗਪਤੀ ਅਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।