29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਰੋੜਾ ਵਲੋਂ ਕੋਟਲਾ ਗੌਂਸਪੁਰ ਦੇ ਲੋਕਾਂ ਨੂੰ ਸਰਕਾਰ ਬਣਨ ’ਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਕੋਟਲਾ ਗੌਂਸਪੁਰ ਵਿਖੇ ਕਾਂਗਰਸ ਪਾਰਟੀ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਪਿੰਡ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਉਹ ਸਭ ਤੋਂ ਵੱਧ ਸੜਕਾਂ ਦੀ ਮਾੜੀ ਹਾਲਤ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ।

Ad Position 21
No active advertisement
ਅਜੀਤ ਡੈਸਕ 30-11-2026
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਕੋਟਲਾ ਗੌਂਸਪੁਰ ਵਿਖੇ ਕਾਂਗਰਸ ਪਾਰਟੀ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਪਿੰਡ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਉਹ ਸਭ ਤੋਂ ਵੱਧ ਸੜਕਾਂ ਦੀ ਮਾੜੀ ਹਾਲਤ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਰੋਜ਼ਾਨਾ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿਚ ਹਰ ਮੋਰਚੇ ’ਤੇ ਅਸਫਲ ਸਾਬਤ ਹੋਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਤੇਜ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ, ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਕਰਜ਼ਾ ਮੁਕਤ ਬਣਾਉਣ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਤੱਕ ਪਹੁੰਚ ਕੀਤੀ ਜਾਵੇ। ਇਸ ਮੌਕੇ ਵਿਕਰਮਜੀਤ ਸਾਧੂ ਸਾਬਕਾ ਬਲਾਕ ਸੰਮਤੀ ਮੈਂਬਰ, ਗੋਪਾਲ ਚੰਦ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਰਵੀ ਕੁਮਾਰ, ਰਾਕੇਸ਼ ਸੈਣੀ, ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ, ਪਿਆਰਾ ਸਿੰਘ, ਸ਼ਰਨਜੀਤ ਕੁਮਾਰ ਸੋਨੂੰ, ਬਲਵਿੰਦਰ ਕੁਮਾਰ ਭੱਟੀ ਸਾਬਕਾ ਸਰਪੰਚ ਅਤੇ ਸ਼ਾਮ ਸੁੰਦਰ ਸੇਵਾਮੁਕਤ ਐੱਸ.ਡੀ.ਓ. ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਸਪਾ ਦੀ ਇਤਿਹਾਸਕ ਫਿਲੌਰ ਰੈਲੀ ਨੇ ਵਿਰੋਧੀਆਂ ਨੂੰ ਪਾਈਆਂ ਭਾਜੜਾਂ- ਬਸਪਾ ਆਗੂ ਅਗਲੀ ਖ਼ਬਰ 29 ਵਾਂ ਖੇਡਾਂ ਤੇ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24