ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੁਰਦਾਂ ਤੋਂ ਨਗਰ ਕੀਰਤਨ ਸਜਾਇਆ
ਗੜ੍ਹਦੀਵਾਲਾ, 29 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੁਰਦਾਂ ਦੀਆਂ ਸੰਗਤਾਂ ਵੱਲੋਂ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਹੜਾ ਪਿੰਡ ਖੁਰਦਾਂ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਗੜ੍ਹਦੀਵਾਲਾ, 29 ਨਵੰਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੁਰਦਾਂ ਦੀਆਂ ਸੰਗਤਾਂ ਵੱਲੋਂ ਸੰਤ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਹੜਾ ਪਿੰਡ ਖੁਰਦਾਂ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸਵੇਰੇ ਅਖੰਡ ਪਾਠ ਦੀ ਲੜੀ ਦੀ ਸੰਪੂਰਨਤਾ ਕੀਤੀ ਗਈ ਜਦਕਿ ਸੰਤ ਸਰੂਪ ਸਿੰਘ ਨੇ ਨਗਰ ਕੀਰਤਨ ‘ਚ ਸ਼ਾਮਿਲ ਸ਼ਖ਼ਸੀਅਤਾਂ ਤੇ ਸਹਿਯੋਗੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਵਿਸ਼ਵਕਰਮਾ ਸਭਾ ਗੜ੍ਹਦੀਵਾਲਾ ਦੇ ਜਸਵਿੰਦਰ ਸਿੰਘ ਮਣਕੂ, ਬਾਬਾ ਰਣਧੀਰ ਸਿੰਘ, ਪ੍ਰਧਾਨ ਬਖ਼ਸ਼ੀਸ਼ ਸਿੰਘ, ਸਰਪੰਚ ਜਸਪਾਲ ਸਿੰਘ, ਨੰਬਰਦਾਰ ਦਵਿੰਦਰ ਸਿੰਘ, ਮਾ. ਰਜਿੰਦਰ ਸਿੰਘ, ਹਰਭਜਨ ਸਿੰਘ, ਤ੍ਰਿਲੋਕ ਸਿੰਘ , ਦਲਜੀਤ ਸਿੰਘ, ਅਵਤਾਰ ਸਿੰਘ, ਜਗਮੋਹਨ ਸਿੰਘ, ਗਿਆਨੀ ਸਰਬਜੀਤ ਸਿੰਘ, ਬਲਬੀਰ ਸਿੰਘ, ਇਕਬਾਲ ਸਿੰਘ, ਪੰਚ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।