ਆਬਾਦੀ ਅਤੇ ਭੂਗੋਲਿਕ ਸਥਿਤੀ ਦੇ ਆਧਾਰ ’ਤੇ ਹਲਕਿਆਂ ਦੀ ਹੱਦਬੰਦੀ ਸਮੇਂ ਦੀ ਲੋੜ - ਅਜੈ ਕੌਸ਼ਲ ਸੇਠੂ
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਭਾਜਪਾ ਦੇ ਸੀਨੀਅਰ ਆਗੂ ਅਤੇ ਭਾਜਪਾ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਦੇਸ਼ ਵਿਚ ਭੂਗੋਲਿਕ ਸਥਿਤੀਆਂ ਅਤੇ ਲਗਾਤਾਰ ਵਧ ਰਹੀ ਆਬਾਦੀ ਨੂੰ ਧਿਆਨ ਵਿਚ ਰੱਖਦਿਆਂ ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਦੀ ਮੁੜ ਹੱਦਬੰਦੀ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਦੇਸ਼ ਦੀ ਆਬਾਦੀ ਵਿਚ ਕਾਫ਼ੀ ਵਾਧਾ ਹੋਇਆ ਹੈ ਅਤੇ ਕਈ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਦੀ ਆਬਾਦੀ ਲੱਖਾਂ ਦੀ ਗਿਣਤੀ ਵਿਚ ਪਹੁੰਚ ਚੁੱਕੀ ਹੈ, ਪਰ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਗਿਣਤੀ ਵਿਚ ਉਸੇ ਅਨੁਪਾਤ ਨਾਲ ਵਾਧਾ ਨਹੀਂ ਹੋਇਆ।
ਮੁਕੇਰੀਆਂ, 29 ਨਵੰਬਰ (ਰਾਮਗੜ੍ਹੀਆ)- ਭਾਜਪਾ ਦੇ ਸੀਨੀਅਰ ਆਗੂ ਅਤੇ ਭਾਜਪਾ ਜਲੰਧਰ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਦੇਸ਼ ਵਿਚ ਭੂਗੋਲਿਕ ਸਥਿਤੀਆਂ ਅਤੇ ਲਗਾਤਾਰ ਵਧ ਰਹੀ ਆਬਾਦੀ ਨੂੰ ਧਿਆਨ ਵਿਚ ਰੱਖਦਿਆਂ ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਦੀ ਮੁੜ ਹੱਦਬੰਦੀ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਦੇਸ਼ ਦੀ ਆਬਾਦੀ ਵਿਚ ਕਾਫ਼ੀ ਵਾਧਾ ਹੋਇਆ ਹੈ ਅਤੇ ਕਈ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਦੀ ਆਬਾਦੀ ਲੱਖਾਂ ਦੀ ਗਿਣਤੀ ਵਿਚ ਪਹੁੰਚ ਚੁੱਕੀ ਹੈ, ਪਰ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਗਿਣਤੀ ਵਿਚ ਉਸੇ ਅਨੁਪਾਤ ਨਾਲ ਵਾਧਾ ਨਹੀਂ ਹੋਇਆ। ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਇਕ ਸੰਸਦ ਮੈਂਬਰ ਜਾਂ ਵਿਧਾਇਕ ਲਈ ਆਪਣੇ ਪੂਰੇ ਹਲਕੇ ਦੇ ਹਰੇਕ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਨਾਲ ਨਿੱਜੀ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਸਮਝਣਾ ਤੇ ਹੱਲ ਕਰਵਾਉਣਾ ਬਹੁਤ ਚੁਣੌਤੀਪੂਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਿਚਕਾਰ ਨੇੜਲਾ ਸੰਪਰਕ ਬਣਿਆ ਰਹੇ। ਇਸ ਲਈ ਹੱਦਬੰਦੀ ਦੀ ਪ੍ਰਕਿਰਿਆ ਨੂੰ ਬਦਲਦੇ ਆਬਾਦੀ ਅਨੁਪਾਤ ਤੇ ਭੂਗੋਲਿਕ ਹਾਲਾਤਾਂ ਦੇ ਅਨੁਸਾਰ ਸਮੇਂ-ਸਮੇਂ ’ਤੇ ਮੁੜ ਵਿਵਸਥਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੱਦਬੰਦੀ ਸਿਰਫ਼ ਚੋਣ ਹਲਕਿਆਂ ਦੀਆਂ ਹੱਦਾਂ ਬਦਲਣ ਦੀ ਪ੍ਰਕਿਰਿਆ ਨਹੀਂ, ਸਗੋਂ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ, ਜਵਾਬਦੇਹ ਬਣਾਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਸਾਬਤ ਹੋ ਸਕਦੀ ਹੈ।