ਬਰਸੀ ਸਮਾਗਮ ਭਲਕੇ
ਨਸਰਾਲਾ, 29 ਨਵੰਬਰ (ਸਤਵੰਤ ਸਿੰਘ ਥਿਆੜਾ)-ਬਾਬਾ ਸੇਵਾ ਦਾਸ ਸਾਹਰੀ ਵਾਲਿਆਂ ਦੀ 16ਵੀਂ ਸਾਲਾਨਾ ਬਰਸੀ ਸੰਬੰਧੀ ਸਮਾਗਮ ਡੇਰਾ ਮਹਾਨਪੁਰੀ ਸਾਹਰੀ ਦੇ ਮੁੱਖ ਸੇਵਾਦਾਰ ਬਾਬਾ ਬਲਵੀਰ ਦਾਸ ਦੇ ਯਤਨਾ ਸਦਕਾ ਭਲਕੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰਾਂ ਨੇ ਦੱਸਿਆ ਕਿ 1 ਦਸੰਬਰ ਦਿਨ ਮੰਗਲਵਾਰ ਨੂੰ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਅਤੇ ਭਾਈ ਕਸ਼ਮੀਰ ਸਿੰਘ ਮਾਹਿਲਪੁਰ ਵਾਲੇ ਆਪਣੇ ਮਨੋਹਰ ਬਚਨਾ ਅਤੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਨਗੇ।
ਅਜੀਤ ਡੈਸਕ
30-11-2026