ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ ਮੇਲੇ ਵਿਚ ਮਾਰੀਆਂ ਮੱਲਾਂ
ਗੜ੍ਹਦੀਵਾਲਾ, 29 ਨਵੰਬਰ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਜ਼ੋਨਲ ਯੁਵਕ ਮੇਲੇ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਜਿੱਤਾਂ ਹਾਸਲ ਕੀਤੀਆਂ।
ਗੜ੍ਹਦੀਵਾਲਾ, 29 ਨਵੰਬਰ (ਚੱਗਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਜ਼ੋਨਲ ਯੁਵਕ ਮੇਲੇ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਜਿੱਤਾਂ ਹਾਸਲ ਕੀਤੀਆਂ। ਇਸ ਸੰਬੰਧੀ ਕਾਲਜ ਦੇ ਪ੍ਰਿੰ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿਚ ਕਾਲਜ ਦੇ 70 ਵਿਦਿਆਰਥੀਆਂ ਨੇ 38 ਟੀਮਾਂ ਵਿਚ ਹਿੱਸਾ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦਿਆਂ 31 ਕਾਲਜਾਂ ’ਚੋਂ 16 ਟੀਮਾਂ ਨੇ ਜਿੱਤ ਹਾਸਿਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕੰਟਿਨਜੈਂਟ ਇੰਚਾਰਜ ਡਾ. ਮਨਜੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ੋਨਲ ਯੁਵਕ ਮੇਲੇ ਵਿਚ ਪੋਸਟਰ ਮੇਕਿੰਗ ਵਿਚ ਪਹਿਲਾ ਸਥਾਨ, ਗਰੁੱਪ ਸ਼ਬਦ, ਗਰੁੱਪ ਸੌਂਗ, ਫੋਕ-ਆਰਕੈਸਟਰਾ, ਨਾਨ ਪਰਕਸ਼ਨ ਅਤੇ ਬਾਗ਼ ਵਿਚ ਦੂਜਾ ਸਥਾਨ ਅਤੇ ਇੰਡੀਅਨ ਆਰਕੈਸਟਰਾ, ਲੋਕ-ਗੀਤ, ਗੀਤ, ਵਾਰ, ਵਿਰਾਸਤੀ ਗੀਤ ਅਤੇ ਮਲਵਈ ਗਿੱਧਾ ਵਿਚ ਤੀਜਾ ਸਥਾਨ ਹਾਸਿਲ ਕੀਤਾ। ਜਦ ਕਿ ਵਿਅਕਤੀਗਤ ਇਨਾਮਾਂ ਵਿਚ ਗੁਰਪ੍ਰੀਤ ਸਿੰਘ ਨੇ ਗਰੁੱਪ ਸੌਂਗ ਵਿਚ ਦੂਜਾ ਸਥਾਨ, ਕਿਰਨਦੀਪ ਕੌਰ ਨੇ ਸ਼ਬਦ ਵਿਚ, ਮਨਜੋਤ ਕੌਰ ਨੇ ਵਾਰ ਵਿਚ, ਜਸ਼ਨਪ੍ਰੀਤ ਸਿੰਘ ਨੇ ਇੰਡੀਅਨ ਆਰਕੈਸਟਰਾ ਵਿਚ, ਪ੍ਰਾਚੀ ਨੇ ਵਿਰਾਸਤੀ ਗੀਤ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਭਿਆਚਾਰਕ ਵਿਰਾਸਤ ਅਤੇ ਕਲਾਵਾਂ ਰਾਹੀਂ ਇਹਨਾਂ ਵਿਦਿਆਰਥੀਆਂ ਵਿਚ ਸਮਾਜਿਕ ਗੁਣ ਭਰੇ ਜਾ ਸਕਦੇ ਹਨ ਅਤੇ ਜੀਵਨ ਵਿਚ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਵਿਦਿਆਰਥੀਆਂ ਵਿਚ ਸਭਿਆਚਾਰਕ ਗਤੀਵਿਧੀਆਂ ਹੋਣੀਆਂ ਜ਼ਰੂਰੀ ਹਨ।