29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਦਾ ਗੱਠਜੋੜ ਲੋਕਾਂ ਤੇ ਪੰਥ ਨਾਲ ਧੋਖਾ- ਜੌਹਲ,ਜੰਡਾ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ ਅਤੇ ਕੌਮੀ ਮੀਤ ਪ੍ਰਧਾਨ ਮਾ. ਕੁਲਵਿੰਦਰ ਸਿੰਘ ਜੰਡਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੋਕਾਂ ਅਤੇ ਪੰਥ ਨਾਲ ਧੋਖਾ ਦੱਸਿਆ।

Ad Position 21
No active advertisement
ਅਵਤਾਰ ਸਿੰਘ ਜੌਹਲ ਤੇ ਮਾਸਟਰ ਕੁਲਵਿੰਦਰ ਸਿੰਘ ਜੰਡਾ। 30-11-2026
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ ਅਤੇ ਕੌਮੀ ਮੀਤ ਪ੍ਰਧਾਨ ਮਾ. ਕੁਲਵਿੰਦਰ ਸਿੰਘ ਜੰਡਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੋਕਾਂ ਅਤੇ ਪੰਥ ਨਾਲ ਧੋਖਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਨੇ ਮਿਲ ਕੇ 15 ਸਾਲ ਪੰਜਾਬ ’ਤੇ ਰਾਜ ਕੀਤਾ ਹੈ। ਇਨ੍ਹਾਂ ਦੀ ਸਰਕਾਰ ਸਮੇਂ ਨਸ਼ਿਆਂ ਦਾ ਪ੍ਰਸਾਰ, ਭ੍ਰਿਸ਼ਟਾਚਾਰ, ਮਾਈਨਿੰਗ ਦਾ ਵਪਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਹੋਣਾ ਤੇ ਦੋਸ਼ੀਆਂ ਨੂੰ ਨਾ ਫੜੇ ਜਾਣਾ ਉਸ ਸਮੇਂ ਦੀ ਸਭ ਤੋਂ ਵੱਡੀ ਨਾਲਾਇਕੀ ਸੀ ਜਿਸ ਨੂੰ ਅੱਜ ਤੱਕ ਸੰਗਤਾਂ ਭੁੱਲ ਨਹੀਂ ਸਕੀਆਂ ਹਨ। ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਮੋਰਚਾ ਲਾਇਆ ਤਾਂ ਬਾਦਲ ਸਰਕਾਰ ਨੇ ਜਾਪ ਕਰਦੀਆਂ ਸੰਗਤਾਂ ’ਤੇ ਗੋਲੀਆਂ ਚਲਾਈਆਂ। ਉਸ ਸਮੇਂ ਦੋ ਸਿੱਖ ਨੌਜਵਾਨ ਸਰਕਾਰ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ। ਉਨ੍ਹਾਂ ਕਿਹਾ ਕਿ ਅੱਜ ਤੱਕ ਬਰਗਾੜੀ ’ਚ ਗੋਲੀ ਚਲਾਉਣ ਵਾਲੇ ਅਫ਼ਸਰਾਂ ਤੇ ਸਿਆਸੀ ਆਗੂਆਂ ’ਤੇ ਕੋਈ ਕਾਰਵਾਈ ਨਹੀਂ ਹੋ ਸਕੀ ਸਗੋਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਰਾਹੀਂ ਕਰਵਾਈ ਗਈ ਇਨਕੁਆਰੀ ਰਾਹੀਂ ਨਿਰਦੋਸ਼ ਸਾਬਤ ਕਰਨ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਿਰੁੱਧ ਫ਼ਸਲਾਂ ’ਤੇ ਐਮ.ਐੱਸ.ਪੀ. ਲਾਗੂ ਕਰਨ ਸੰਬੰਧੀ ਮੋਰਚਾ ਲਗਾਇਆ ਜਿਸ ਵਿਚ ਬਹੁਤ ਕਿਸਾਨਾਂ ਦੀਆਂ ਜਾਨਾਂ ਗਈਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੱਡੇ ਘਰਾਣਿਆਂ ਦੇ ਹਿਤ ਪੂਰਨ ਲਈ ਤਿੰਨ ਕਾਨੂੰਨ ਬਣਾ ਕੇ ਕਿਸਾਨ ਵਿਰੋਧੀ ਕਾਰੇ ਕੀਤੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ 30 ਸਾਲਾਂ ਤੋਂ ਜੇਲ੍ਹਾਂ ’ਚ ਬੰਦ ਹਨ ਉਨ੍ਹਾਂ ਦੀ ਰਿਹਾਈ ਨਾ ਹੋਣ ਦੇਣਾ ਕੇਂਦਰ ਦੀ ਨੀਤੀ ਹੈ। ਕੇਂਦਰ ਦੀ ਨੀਤੀ ਹਮੇਸ਼ਾ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਭਾਜਪਾ ਨੂੰ 50 ਸੀਟਾਂ ਦਾ ਦਾਨ ਕਰਕੇ ਜੋ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ’ਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋਫਾੜ ਕਰਨ ਦਾ ਸਿਹਰਾ ਵੀ ਭਾਜਪਾ ਨੂੰ ਹੀ ਜਾਂਦਾ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧ ’ਚ ਸਰਕਾਰੀ ਦਖ਼ਲ ਅੰਦਾਜ਼ੀ ਕਰਨਾ ਹੀ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਤੇ ਪੰਥ ਬਚਾਉਣਾ ਹੈ ਤਾਂ ਇਸ ਗੱਠਜੋੜ ਤੋਂ ਬਚਣਾ ਹੋਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਸੁਖਵਿੰਦਰ ਸਿੰਘ ਸੈਣੀ ਸਰਕਲ ਪ੍ਰਧਾਨ ਹੁਸ਼ਿਆਰਪੁਰ, ਉਂਕਾਰ ਸਿੰਘ, ਸੁਖਵਿੰਦਰ ਸਿੰਘ ਸਾਬਕਾ ਮੈਨੇਜਰ, ਜਰਨੈਲ ਸਿੰਘ ਧੀਰ, ਜਸਵਿੰਦਰ ਸਿੰਘ ਸੈਣੀ ਸੁਪਰਡੈਂਟ,, ਆਰ.ਪੀ. ਸਿੰਘ ਸੁਪਰਡੈਂਟ, ਮਦਨ ਮੋਹਨ ਸਿੰਘ ਮੂਸਾ ਹਲਕਾ ਸ਼ਾਮਚੁਰਾਸੀ, ਤਰਲੋਕ ਸਿੰਘ ਸਹੋਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਚ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਖ਼ਾਨਪੁਰ ਥਿਆੜਾ ’ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ
Ad Position 24