ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ, ਰੋਜ਼ਾਨਾ ਦੇ ਕੰਮਕਾਜ ਹੋ ਰਹੇ ਪ੍ਰਭਾਵਿਤ
ਨੌਸ਼ਹਿਰਾ ਪੱਤਣ, 29 ਨਵੰਬਰ (ਗੁਰਜੀਤ ਸਿੰਘ ਭੰਮਰਾ)- ਨੌਸ਼ਹਿਰਾ ਪੱਤਣ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਨਾਂ ਕਿਸੇ ਅਗਾਊਂ ਸੂਚਨਾ ਦੇ ਬਿਜਲੀ ਬੰਦ ਹੋਣ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ਅਤੇ ਲੋਕਾਂ ਵਿੱਚ ਬਿਜਲੀ ਵਿਭਾਗ ਪ੍ਰਤੀ ਨਾਰਾਜ਼ਗੀ ਪਾਈ ਜਾ ਰਹੀ ਹੈ।
ਨੌਸ਼ਹਿਰਾ ਪੱਤਣ, 29 ਨਵੰਬਰ (ਗੁਰਜੀਤ ਸਿੰਘ ਭੰਮਰਾ)- ਨੌਸ਼ਹਿਰਾ ਪੱਤਣ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਨਾਂ ਕਿਸੇ ਅਗਾਊਂ ਸੂਚਨਾ ਦੇ ਬਿਜਲੀ ਬੰਦ ਹੋਣ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ਅਤੇ ਲੋਕਾਂ ਵਿੱਚ ਬਿਜਲੀ ਵਿਭਾਗ ਪ੍ਰਤੀ ਨਾਰਾਜ਼ਗੀ ਪਾਈ ਜਾ ਰਹੀ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਬਿਜਲੀ ਕਦੋਂ ਬੰਦ ਹੋ ਜਾਂਦੀ ਹੈ ਅਤੇ ਕਦੋਂ ਮੁੜ ਚਾਲੂ ਹੁੰਦੀ ਹੈ, ਇਸ ਬਾਰੇ ਕੋਈ ਪੱਕਾ ਸਮਾਂ ਨਹੀਂ ਹੁੰਦਾ। ਅਣ-ਐਲਾਨੇ ਕੱਟਾਂ ਕਾਰਨ ਘਰੇਲੂ ਕੰਮਕਾਜ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ. ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਕਾਰਨ ਕਈ ਕੰਮ ਰੁਕ ਜਾਂਦੇ ਹਨ ਅਤੇ ਲੋਕਾਂ ਨੂੰ ਆਪਣੇ ਕੰਮ ਨਿਪਟਾਉਣ ਵਿੱਚ ਦੇਰੀ ਹੁੰਦੀ ਹੈ। ਲੋਕਾਂ ਨੇ ਦੱਸਿਆ ਕਿ ਬਿਜਲੀ ਸਪਲਾਈ ਵਿੱਚ ਵਾਰ-ਵਾਰ ਵਿਘਨ ਪੈਣ ਕਾਰਨ ਘਰਾਂ ਵਿੱਚ ਵੀ ਕਾਫ਼ੀ ਦਿੱਕਤਾਂ ਆਉਂਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਕਾਰਨ ਬਿਜਲੀ ਬੰਦ ਕਰਨੀ ਵੀ ਪੈਂਦੀ ਹੈ ਤਾਂ ਇਸ ਸਬੰਧੀ ਪਹਿਲਾਂ ਤੋਂ ਸੂਚਨਾ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਲੋਕ ਆਪਣੇ ਕੰਮਾਂ ਦੀ ਯੋਜਨਾ ਬਣਾ ਸਕਣ ਅਤੇ ਬੇਲੋੜੀ ਪ੍ਰੇਸ਼ਾਨੀ ਤੋਂ ਬਚ ਸਕਣ। ਇਲਾਕਾ ਨਿਵਾਸੀਆਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਨੌਸ਼ਹਿਰਾ ਪੱਤਣ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਅਣਐਲਾਨੇ ਕੱਟਾਂ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਬੰਦ ਕਰਨ ਤੋਂ ਪਹਿਲਾਂ ਲੋਕਾਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ ਵਿੱਚ ਹੋਣ ਵਾਲੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।