29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਸਮਾਗਮ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ

ਟਾਂਡਾ ਉੜਮੁੜ, 29 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵਿਖੇ ‘ਮੇਰੀ ਮਿੱਟੀ ਮੇਰਾ ਦੇਸ਼’ ਸਲਾਨਾ ਸਮਾਗਮ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਕੀਤੀ, ਜਦੋਂ ਕਿ ਸਮੂਹ ਸਟਾਫ ਦੀ ਅਗਵਾਈ ਹੇਠ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ।

Ad Position 21
No active advertisement
ਅਜੀਤ ਡੈਸਕ 30-11-2026
ਟਾਂਡਾ ਉੜਮੁੜ, 29 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵਿਖੇ ‘ਮੇਰੀ ਮਿੱਟੀ ਮੇਰਾ ਦੇਸ਼’ ਸਲਾਨਾ ਸਮਾਗਮ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਕੀਤੀ, ਜਦੋਂ ਕਿ ਸਮੂਹ ਸਟਾਫ ਦੀ ਅਗਵਾਈ ਹੇਠ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ। ਸਮਾਗਮ ਦਾ ਉਦਘਾਟਨ ਸਹਾਰਾ ਵੈਲਫੇਅਰ ਕਲੱਬ ਉੜਮੁੜ ਦੀ ਟੀਮ ਵਲੋਂ ਸ਼ਮ੍ਹਾ ਰੋਸ਼ਨ ਕਰਕੇ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਨੇ ਗਿੱਧਾ, ਭੰਗੜਾ, ਲੋਕ ਨਾਚ, ਦੇਸ਼ ਭਗਤੀ ਗੀਤਾਂ ਤੇ ਸੰਗੀਤਕ ਪ੍ਰੋਗਰਾਮਾਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੇ ਪ੍ਰੋਗਰਾਮਾਂ ਰਾਹੀਂ ਸਮਾਜ ਨੂੰ ਰਚਨਾਤਮਕ ਸੇਧ, ਚੰਗੇ ਕਰਮਾਂ ਦੀ ਮਹੱਤਤਾ ਤੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ। ਦਰਸ਼ਕਾਂ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮਹਿਮਾਨ ਡਾ. ਨਵਦੀਪ ਕੌਰ ਚੇਅਰਪਰਸਨ ਨਾਟਕ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਕੂਲ ਨੂੰ ਅਜਿਹੇ ਸਮਾਗਮ ਕਰਵਾਉਣੇ ਚਾਹੀਦੇ ਹਨ। ਇਸ ਨਾਲ ਵਿਦਿਆਰਥੀ ਆਪਣੀ ਪੰਜਾਬੀ ਸੱਭਿਅਤਾ ਨਾਲ ਜੁੜਦੇ ਹਨ ਤੇ ਉਨ੍ਹਾਂ ਦੇ ਮਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਾਗਦੀ ਹੈ। ਵਿਸ਼ੇਸ਼ ਮਹਿਮਾਨ ਡਾ. ਤਜਿੰਦਰ ਸਿੰਘ ਡਿਪਟੀ ਡਾਇਰੈਕਟਰ ਯੂਥ ਵੈਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਸਮਾਗਮ ਦੌਰਾਨ ਵਧੀਆ ਪ੍ਰਦਰਸ਼ਨ ਕਰਨ ਵਾਲੇ ਤੇ ਪੜ੍ਹਾਈ-ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਮਾਰਸ਼ਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਾ. ਅਮੋਲਕ ਸਿੰਘ ਮਰਵਾਹਾ, ਸੰਦੀਪ ਸਿੰਘ ਸੀਕਰੀ, ਰਸਪਾਲ ਸਿੰਘ ਚੜ੍ਹੜ, ਪ੍ਰਿੰਸ ਜੋਲੀ, ਡਾ. ਹਰਦੇਵ ਸਿੰਘ, ਗੁਰਮੁਖ ਸਿੰਘ ਪ੍ਰਧਾਨ ਗੁਰੂ ਅਮਰਦਾਸ ਸੇਵਾ ਸਿਮਰਨ ਸੁਸਾਇਟੀ, ਬੱਬੂ ਸੰਧਾਵਾਲੀਆ, ਭਾਰਤ ਭੂਸ਼ਣ ਮਦਾਨ, ਮਹਿੰਦਰ ਪਾਲ ਮਦਾਨ, ਪਰਮਜੀਤ ਕੌਰ, ਜਸਵਿੰਦਰ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਤਰਨਜੀਤ ਕੌਰ, ਰਾਜਵਿੰਦਰ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਨ .ਡੀ. ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਈ ਆਮ ਗਿਆਨ ਅਤੇ ਨੈਤਿਕਤਾ ਦੀ ਪ੍ਰੀਖਿਆ ਅਗਲੀ ਖ਼ਬਰ ਡਾ.ਰਵਜੋਤ ਸਿੰਘ ਨੇ ਵਾਟਰ ਸਪਲਾਈ ਟਿਊਬਵੈੱਲ ਦਾ ਕੀਤਾ ਉਦਘਾਟਨ
Ad Position 24