29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਬੁੱਲ੍ਹੋਵਾਲ, 29 ਨਵੰਬਰ (ਲੁਗਾਣਾ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਲਾਂਬੜਾ ਵੱਲੋਂ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤਾਂ, ਇਲਾਕਾ ਨਿਵਾਸੀ, ਨੌਜਵਾਨਾਂ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਪਿੰਡ ਲਾਂਬੜਾ ਵਿਖੇ ਕਰਵਾਇਆ ਗਿਆ। ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਵਿਚ ਦੇਰ ਰਾਤ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 30-11-2026
ਬੁੱਲ੍ਹੋਵਾਲ, 29 ਨਵੰਬਰ (ਲੁਗਾਣਾ)-ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਲਾਂਬੜਾ ਵੱਲੋਂ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤਾਂ, ਇਲਾਕਾ ਨਿਵਾਸੀ, ਨੌਜਵਾਨਾਂ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਪਿੰਡ ਲਾਂਬੜਾ ਵਿਖੇ ਕਰਵਾਇਆ ਗਿਆ। ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਵਿਚ ਦੇਰ ਰਾਤ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਜੀਤ ਸਿੰਘ ਪਟਿਆਲਾ, ਭਾਈ ਸੁਖਜੋਤ ਸਿੰਘ ਦਸੂਹਾ, ਭਾਈ ਕੁਲਦੀਪ ਸਿੰਘ ਮਿੱਠਾ ਟਿਵਾਣਾ ਤੇ ਭਾਈ ਸੁਖਬੀਰ ਸਿੰਘ ਲਾਂਬੜਾ ਵੱਲੋਂ ਨਿਰੋਲ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ। ਇਸ ਦੌਰਾਨ ਕਥਾਵਾਚਕ ਭਾਈ ਦਵਿੰਦਰ ਸਿੰਘ ਸੋਨੂੰ ਸ਼੍ਰੀ ਗੋਇੰਦਵਾਲ ਸਾਹਿਬ ਵਾਲਿਆਂ ਨੇ ਕਥਾ ਕੀਰਤਨ ਸਰਵਣ ਕਰਵਾਈ। ਉਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਭਾਈ ਗੁਰਪ੍ਰਤਾਪ ਸਿੰਘ ਸੁੱਘਾ (ਬਿਧੀ ਚੰਦ ਵਾਲਿਆਂ) ਨੇ ਵੀਰ ਰਸੀ ਢਾਡੀ ਵਾਰਾਂ ਰਾਹੀ ਗੁਰ ਇਤਿਹਾਸ ਸਰਵਣ ਕਰਵਾਇਆ। ਸਮਾਗਮ ’ਚ ਸੰਤ ਅਮਰਜੀਤ ਸਿੰਘ ਸ੍ਰੀ ਓਮ ਦਰਬਾਰ ਲਾਂਬੜਾ, ਬਾਬਾ ਬਲਵੀਰ ਸਿੰਘ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ ਹੁਸ਼ਿਆਰਪੁਰ, ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ, ਬਾਬਾ ਜਸਵੀਰ ਸਿੰਘ ਲਾਂਬੜਾ ਤੇ ਪ੍ਰਧਾਨ ਮਨਜੀਤ ਸਿੰਘ ਲਾਬੜਾ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਟੇਜ ਸਕੱਤਰ ਦੀ ਸੇਵਾ ਭਾਈ ਉਂਕਾਰ ਸਿੰਘ ਧਾਮੀ ਅਤੇ ਅਤੇ ਐੱਸ.ਡੀ.ਓ ਹਰਜਿੰਦਰ ਸਿੰਘ ਵੱਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਵਿਖੇ ਨਸ਼ਿਆਂ ਖ਼ਿਲਾਫ਼ ਹੋਈ ਪਬਲਿਕ ਮੀਟਿੰਗ ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਮੁੜ ਗੱਠਜੋੜ ਹੋਣ ਨਾਲ ਟਿਕਟਾਂ ਦੇ ਚਹੇਤਿਆਂ ਦੀ ਅੰਦਰੋ ਅੰਦਰੀ ਵਧੀ ਚਿੰਤਾ
Ad Position 24