18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਨਰੇਗਾ ਦਾ ਬਦਲਿਆ ਕਾਨੂੰਨ ਲਾਗੂ ਹੋਣ ਤੋਂ ਬਾਅਦ ਸੂਬਿਆਂ 'ਤੇ ਆਰਥਿਕ ਬੋਝ ਹੋਰ ਵਧੇਗਾ-ਕਾਮਿਲ ਅਮਰ ਸਿੰਘ

Ad Position 21
No active advertisement
ਅਜੀਤ ਡੈਸਕ 22-01-2026
ਰਾਏਕੋਟ, 21 ਜਨਵਰੀ (ਸੁਸ਼ੀਲ)-ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਕੀਤੇ ਜਾ ਰਹੇ ਕਥਿਤ ਬਦਲਾਅ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ 'ਮਨਰੇਗਾ ਬਚਾਓ ਸੰਗਰਾਮ' ਮੁਹਿੰਮ ਤਹਿਤ ਦਾਣਾ ਮੰਡੀ ਰਾਏਕੋਟ ਵਿਚ 27 ਜਨਵਰੀ ਨੂੰ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਕਰੀਬੀ ਪਿੰਡ ਝੋਰੜਾਂ ਵਿਖੇ ਬਿੰਜਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਭਿੰਦਰ ਸਿੰਘ ਨਿੱਕਾ ਆੜ੍ਹਤੀਆ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਵਿਚ ਵੱਡੀ ਗਿਣਤੀ 'ਚ ਬਲਾਕ ਸੰਮਤੀ ਮੈਂਬਰ, ਪੰਚ, ਸਰਪੰਚ ਪਹੁੰਚੇ | ਇਸ ਮੌਕੇ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਮਨਰੇਗਾ ਨੂੰ ਕਮਜ਼ੋਰ ਕਰਨ ਦੇ ਵਿਰੋਧ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਵਿੱਢੀ ਗਈ ਮੁਹਿੰਮ 'ਮਨਰੇਗਾ ਬਚਾਓ ਸੰਗਰਾਮ' ਰੈਲੀ 27 ਜਨਵਰੀ ਨੂੰ ਰਾਏਕੋਟ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਹੈ | ਇਸ ਮੌਕੇ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਰਾਏਕਟ ਵਿਚ ਹੋਣ ਵਾਲੀ ਇਹ ਰੈਲੀ ਇਤਿਹਾਸਕ ਹੋਵੇਗੀ | ਉਨ੍ਹਾਂ ਕਿਹਾ ਕਿ ਜੇਕਰ ਬਦਲਿਆ ਗਿਆ ਮਨਰੇਗਾ ਕਾਨੂੰਨ ਜੀ ਰਾਮ ਜੀ ਲਾਗੂ ਹੋ ਜਾਂਦਾ ਹੈ ਤਾਂ ਜਿੱਥੇ ਪਹਿਲਾਂ ਹੀ ਕਰਜ਼ੇ ਵਿਚ ਡੁੱਬੇ ਸੂਬੇ ਤੇ ਵਾਧੂ ਆਰਥਿਕ ਬੋਝ ਪਵੇਗਾ, ਉੱਥੇ ਹੀ ਗ਼ਰੀਬਾਂ ਨੂੰ ਵੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਭਿੰਦਰ ਸਿੰਘ ਨਿੱਕਾ ਨੇ ਭਰੋਸਾ ਦਿਵਾਇਆ ਕਿ ਉਹ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਦੇ ਨਾਲ ਰੈਲੀ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਚੇਅਰਮੈਨ ਤਰਲੋਚਨ ਸਿੰਘ ਝੋਰੜਾਂ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ, ਸਾਬਕਾ ਸਰਪੰਚ ਦਲਜੀਤ ਸਿੰਘ ਝੋਰੜਾਂ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਬੰਟੀ ਅੱਚਰਵਾਲ, ਸਰਬਜੀਤ ਸਿੰਘ ਫੇਰੂਰਾਈ, ਹਰਦੇਵ ਸਿੰਘ ਬਿੱਟਾ, ਨਿਰੰਜਣ ਸਿੰਘ ਕਾਲਾ ਜਲਾਲਦੀਵਾਲ, ਬਲਾਕ ਸੰਮਤੀ ਮੈਂਬਰ ਸਿਮਰਜੀਤ ਕੌਰ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਦੱਧਾਹੂਰ, ਨੰਬਰਦਾਰ ਬਲਜਿੰਦਰ ਸਿੰਘ, ਜਸਵੀਰ ਉੱਪਲ ਬਲਾਕ ਸੰਮਤੀ ਬੱਸੀਆਂ, ਇੰਦਰਜੀਤ ਸਿੰਘ ਮੌੜ ਜਲਾਲਦੀਵਾਲ, ਗੁਰਦੀਪ ਸਿੰਘ ਸੱਤੋਵਾਲ, ਮੱਘਰ ਸਿੰਘ ਬਲਾਕ ਸੰਮਤੀ ਨੱਥੋਵਾਲ, ਸੁਖਦੇਵ ਸਿੰਘ ਰਾਮਗੜ੍ਹ ਸਿਵੀਆਂ, ਤਰਲੋਚਨ ਸਿੰਘ ਕਾਲਸਾਂ, ਦਵਿੰਦਰ ਬਿੱਲੂ ਜੱਟਪੁਰਾ, ਅਮਨ ਸ਼ਰਮਾ, ਚਮਕੌਰ ਸਿੰਘ ਜੱਟਪੁਰਾ, ਗੁਰਪ੍ਰੀਤ ਸਿੰਘ ਜੱਟਪੁਰਾ, ਕਮਲਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ 'ਤੇ 'ਆਪ' ਵਿਧਾਇਕਾਂ ਦੀ ਜਾਇਦਾਦ ਦੀ ਜਾਂਚ ਕਰਾਵਾਂਗੇ-ਬਾਜਵਾ ਅਗਲੀ ਖ਼ਬਰ ਮਾਤਾ ਹਰਬੰਸ ਕੌਰ ਚੀਮਾ ਨਮਿਤ ਸ਼ਰਧਾਂਜਲੀ ਸਮਾਗਮ
Ad Position 24