18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੁਲਿਸ ਵਲੋਂ ਲੜਾਈ-ਝਗੜੇ ਦੇ ਮਾਮਲੇ ਵਿਚ ਅਦਾਲਤੀ ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 22-01-2026
ਜਗਰਾਉਂ, 21 ਜਨਵਰੀ (ਗੁਰਦੀਪ ਸਿੰਘ ਮਲਕ)-ਪੁਲਿਸ ਥਾਣਾ ਸਿਟੀ ਜਗਰਾਉਂ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲੜਾਈ-ਝਗੜੇ ਦੇ ਇਕ ਮਾਮਲੇ ਵਿਚ ਅਦਾਲਤ ਵਲੋਂ ਐਲਾਨੇ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਦੋਸ਼ੀ ਦੀ ਪਹਿਚਾਣ ਰਵਿੰਦਰ ਸਿੰਘ ਉਰਫ਼ ਭੱਗੂ ਪੁੱਤਰ ਬੁੱਟਾ ਸਿੰਘ ਵਾਸੀ ਅਗਵਾੜ ਰਾੜਾ, ਥਾਣਾ ਸਿਟੀ ਜਗਰਾਉਂ ਵਜੋਂ ਹੋਈ ਹੈ, ਜੋ ਕਾਫ਼ੀ ਸਮੇਂ ਤੋਂ ਅਦਾਲਤ ਤੋਂ ਭਗੌੜਾ ਚੱਲ ਰਿਹਾ ਸੀ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਰਵਿੰਦਰ ਸਿੰਘ ਖ਼ਿਲਾਫ਼ ਮਿਤੀ 18-11-2022 ਨੂੰ ਥਾਣਾ ਸਿਟੀ ਜਗਰਾਉਂ ਵਿਚ ਮੁਕੱਦਮਾ ਨੰਬਰ 238 ਧਾਰਾ 323, 325 ਆਈ.ਪੀ.ਸੀ. ਤਹਿਤ ਦਰਜ ਕੀਤਾ ਗਿਆ ਸੀ | ਇਹ ਮਾਮਲਾ ਜਗਰਾਉਂ ਦੀ ਅਦਾਲਤ ਵਿਚ ਮਾਣਯੋਗ ਜੱਜ ਮੈਡਮ ਬਲਵਿੰਦਰ ਕੌਰ ਧਾਲੀਵਾਲ ਦੇ ਕੋਲ ਵਿਚਾਰਧੀਨ ਹੈ, ਜਿੱਥੇ ਦੋਸ਼ੀ ਨੂੰ ਭਗੌੜਾ ਘੋਸ਼ਿਤ ਕੀਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਏ.ਐੱਸ.ਆਈ. ਬਲਵਿੰਦਰ ਸਿੰਘ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ | ਸੂਚਨਾ ਪੱਕੀ ਹੋਣ ਉਪਰੰਤ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਾਬੂ ਕਰ ਲਿਆ | ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਹੋਰ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਭਗੌੜੇ ਨੂੰ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਤਹਿਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਵਿਚ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਦੇ ਮਾਤਾ ਮਲਕੀਤ ਕੌਰ ਦਾ ਹੋਇਆ ਸਸਕਾਰ ਅਗਲੀ ਖ਼ਬਰ ਆਤਮਾ ਸਿੰਘ ਪ੍ਰੇਮ ਪਿਆਰੀ ਆਯੁਰਵੈਦਿਕ ਏਕੀਕਿ੍ਤ ਹਸਪਤਾਲ ਰਾਏਕੋਟ ਵਿਖੇ 'ਸਕੈਨਿੰਗ ਸੈਂਟਰ' ਦੀ ਸ਼ੁਰੂਆਤ ਕਰਵਾਈ ਇਲਾਕ...
Ad Position 24