10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

27 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ-ਅੱਚਰਵਾਲ, ਰਸੂਲਪੁਰ

Ad Position 21
No active advertisement
ਅਜੀਤ ਡੈਸਕ 23-01-2026
ਹਠੂਰ, 22 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਦੀ ਸਾਂਝੀ ਮੀਟਿੰਗ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਮਾਣੂੰਕੇ ਵਿਖੇ ਜਗਰੂਪ ਸਿੰਘ ਗਿੱਲ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਜਦੋਂ ਮਹਾਰਾਸ਼ਟਰ 'ਚ ਇਕ ਪ੍ਰੋਗਰਾਮ 'ਚ ਸ਼ਮੂਲੀਅਤ ਕਰਕੇ ਵਾਪਸ ਪੰਜਾਬ ਆ ਰਹੇ ਸੀ ਤਾਂ ਦਿੱਲੀ ਰੇਲਵੇ ਸਟੇਸ਼ਨ ਤੋਂ ਸੰਗਰੂਰ ਪੁਲਿਸ ਵਲੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਕਿਹਾ ਕਿ ਮੁਕੇਸ਼ ਮਲੌਦ ਦੀ ਰਿਹਾਈ ਲਈ ਪੰਜਾਬ ਦੀਆਂ ਜਮੂਹਰੀ ਜਥੇਬੰਦੀਆਂ ਵਲੋਂ 27 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਤੇ ਰੋਸ ਮਾਰਚ ਕੀਤਾ ਜਾਵੇਗਾ | ਮੀਟਿੰਗ 'ਚ ਰਮਨਜੀਤ ਸਿੰਘ ਝੋਰੜਾਂ, ਸੁਖਦੇਵ ਸਿੰਘ ਮਾਣੂੰਕੇ, ਨਿਰਮਲ ਸਿੰਘ ਫੇਰੂਰਾਈਾ, ਚਰਨਾ ਸਿੰਘ, ਨਛੱਤਰ ਸਿੰਘ, ਗੁਰਚਰਨ ਸਿੰਘ ਬਾਬਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜਿਜ਼ ਵਿਖੇ 'ਵਿਘਨ ਵਿਚੋਂ ਲੰਘਣਾ' ਵਿਸ਼ੇ 'ਤੇ ਭਾਸ਼ਨ • ਹਮੇਸ਼ਾ ਅੱਗੇ ਵਧਦਾ ਰਹਿਣਾ ਚਾ... ਅਗਲੀ ਖ਼ਬਰ ਕੇਂਦਰ ਸਰਕਾਰ ਪੁਰਾਣੀ ਮਨਰੇਗਾ ਸਕੀਮ ਨੂੰ ਬਹਾਲ ਕਰ ਕੇ ਰਾਹਤ ਦੇਵੇ-ਤਰਲੋਚਨ ਸਿੰਘ ਬਰ੍ਹਮੀ
Ad Position 24