10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਜੌਹਲਾਂ ਵਿਖੇ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ

Ad Position 21
No active advertisement
ਅਜੀਤ ਡੈਸਕ 23-01-2026
ਰਾਏਕੋਟ, 22 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਵਿਖੇ ਸਰਪੰਚ ਕੁਲਦੀਪ ਸਿੰਘ ਕੱਦੂ ਦੇ ਯਤਨਾਂ ਸਦਕਾ ਗ੍ਰਾਮ ਪੰਚਾਇਤ ਵਲੋਂ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਦੱਸਿਆ ਕਿ ਪਿੰਡ ਦੀਆਂ ਖਸਤਾ ਹਾਲਤ ਗਲੀਆਂ ਕਾਰਨ ਵਸਨੀਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਬੀ.ਡੀ.ਪੀ.ਓ. ਮਨਜੀਤ ਸਿੰਘ, ਸੈਕਟਰੀ ਸੰਦੀਪ ਸਿੰਘ ਦੇ ਯਤਨਾਂ ਸਦਕਾ ਗਲੀਆਂ ਨੂੰ ਪੱਕਾ ਕਰਕੇ ਇੰਟਰਲਾਕ ਟਾਈਲ ਲਗਾਉਣ ਦੇ ਵਿਕਾਸ ਕਾਰਜ ਦੀ ਆਰੰਭਤਾ ਕਰਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਵਿਕਾਸ ਕਾਰਜ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਦੀ ਗਲੀਆਂ ਵਿਚ ਇੰਟਰਲਾਕ ਟਾਈਲ ਲਗਾਈ ਜਾਵੇਗੀ, ਜੋ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਡਾ: ਗੁਰਦੀਪ ਸਿੰਘ ਮੈਂਬਰ ਬਲਾਕ ਸੰਮਤੀ, ਸੇਵਾਮੁਕਤ ਪੁਲਿਸ ਮੁਲਾਜ਼ਮ ਤਰਸੇਮ ਸਿੰਘ, ਪ੍ਰੀਤਮ ਸਿੰਘ, ਚਰਨਾ ਸਿੰਘ ਪੰਚ, ਗੁਲਜਾਰ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਜਸਵੰਤ ਸਿੰਘ ਉੱਪਲ ਪੰਚ, ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਪ੍ਰਧਾਨ ਆਤਮਾ ਸਿੰਘ, ਗੁਨਾ ਸਿੰਘ ਇਲੈਕਟ੍ਰੀਸ਼ਨ, ਬਲਦੇਵ ਸਿੰਘ ਦੇਬੂ, ਧਰਮਿੰਦਰ ਸਿੰਘ, ਸਵਰਨਜੀਤ ਸਿੰਘ ਸਰਨਾ, ਸੋਨੀ ਸਿੰਘ ਕੋਠਿਆਂ ਵਾਲਾ, ਰੂਪਾ ਸਿੰਘ ਮਹੇਰਨੇ ਵਾਲਾ, ਕਮਲਜੀਤ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ ਆੜ੍ਹਤੀਆ, ਹਰਮੇਲ ਸਿੰਘ ਝੱਲੀ, ਬਲਜੀਤ ਸਿੰਘ ਮਾਮੇ ਫੂਲਕਾ, ਅਰਵਿੰਦਰ ਸਿੰਘ, ਖ਼ਜ਼ਾਨਚੀ ਚਮਕੌਰ ਸਿੰਘ, ਬਲਦੇਵ ਸਿੰਘ ਗੰਨਮੈਨ, ਗੋਗੀ ਸਿੰਘ ਗਰੇਵਾਲ, ਬਲਜੀਤ ਸਿੰਘ ਫੁੱਲਾਂਵਾਲਾ, ਫੌਜੀ ਪੀਤੀ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ ਅਗਲੀ ਖ਼ਬਰ ਪਿੰਡ ਨਿਜ਼ਾਮਪੁਰ ਵਿਖੇ ਲਾਲ ਲਕੀਰ ਵਾਲੇ ਮਕਾਨਾਂ ਦੀ ਮਾਲਕੀ ਸੰਬੰਧੀ ਕੀਤਾ ਸਰਵੇ
Ad Position 24