10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡਾਂਗੋਂ 'ਚ 27ਵਾਂ ਧਾਰਮਿਕ ਸਮਾਗਮ ਆਰੰਭ • ਸਿੱਖ ਸੰਗਤਾਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਕੇ ਜੀਵਨ ਸਫ਼ਲ ਬਣਾਉਣ-ਬਾਬਾ ਹਰਚੰਦ ਸਿੰਘ

Ad Position 21
No active advertisement
ਅਜੀਤ ਡੈਸਕ 23-01-2026
ਪੱਖੋਵਾਲ-ਸਰਾਭਾ, 22 ਜਨਵਰੀ (ਖੁਸ਼ਵਿੰਦਰ ਸਿੰਘ ਸਰਾਭਾ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਸਮਾਜਸੇਵੀ ਕੰਮਾਂ 'ਚ ਵੱਧ ਚੜ੍ਹਕੇ ਯੋਗਦਾਨ ਪਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਮੀਹਾਂ ਸਿੰਘ ਜੀ ਸਿਆੜ ਵਾਲਿਆਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਨਾਨਕਸਰ ਦਰਬਾਰ ਡਾਂਗੋਂ ਵਿਖੇ ਕਰਵਾਏ ਜਾ ਰਹੇ 27ਵੇਂ ਸੰਤ ਸੰਮੇਲਨ ਦੌਰਾਨ ਅੱਜ ਬਾਬਾ ਮੀਹਾਂ ਸਿੰਘ ਜੀ ਦੇ ਸਪੁੱਤਰ ਬਾਬਾ ਹਰਚੰਦ ਸਿੰਘ ਉੱਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਕਥਾ ਕੀਰਤਨ ਕਰਦਿਆਂ ਬਾਬਾ ਹਰਚੰਦ ਸਿੰਘ ਨੇ ਕਿਹਾ ਕਿ ਮਾਘ ਦਾ ਮਹੀਨੇ ਨੂੰ ਮੁੱਖ ਰੱਖਦਿਆਂ ਸਿੱਖ ਸੰਗਤਾਂ ਵੱਧ ਤੋਂ ਵੱਧ ਨਾਮ ਜਪਣ ਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਕੇ ਆਪਣਾ ਜੀਵਨ ਸਫ਼ਲ ਬਣਾਉਣ | ਇਸ ਮੌਕੇ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਨੇ ਬਾਹਰੋੋਂ ਆਏ ਸੰਤ ਮਹਾਂਪੁਰਸ਼ਾਂ ਨੂੰ ਸਿਰੋਪਾਓ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜਸਵਿੰਦਰ ਸਿੰਘ ਸੱਗੂ, ਸੁਖਪਾਲ ਸਿੰਘ ਪੱਖੋਵਾਲ, ਜਗਜੀਤ ਸਿੰਘ ਅਰੋੜਾ, ਦਵਿੰਦਰ ਸਿੰਘ ਰਾਮਗੜ੍ਹ ਸਰਦਾਰਾਂ, ਗੁਰਪ੍ਰੀਤ ਸਿੰਘ ਝੱਮਟ ਆਦਿ ਸਮੇਤ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਸਮਾਗਮਾਂ ਦੌਰਾਨ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਤੇ ਸੀਵਰਮੈਨ ਯੂਨੀਅਨ ਜਗਰਾਉਂ ਵਲੋਂ ਨਵੇਂ ਕਾਰਜਕਾਰੀ ਪ੍ਰਧਾਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਸਾਹਿਤ ਸਭਾ ਰਾਏਕੋਟ ਦੀ ਮਹੀਨਾਵਾਰ ਮੀਟਿੰਗ
Ad Position 24