11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 30-01-2026
ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਗੁਰਦੁਆਰਾ ਭਗਤ ਰਵਿਦਾਸ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਭਾਈ ਕਮਲ ਸਿੰਘ ਬੱਦੋਵਾਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ ਤੇ ਸਰਪੰਚ ਰੁਲਦਾ ਸਿੰਘ ਪੰਡੋਰੀ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਪੰਜ ਪਿਆਰਿਆਂ ਸਮੇਤ ਭਾਈ ਕਮਲ ਸਿੰਘ ਬੱਦੋਵਾਲ ਦੇ ਢਾਡੀ ਜੱਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗਿਆਨੀ ਗੁਰਮੁਖ ਸਿੰਘ ਮੋਰਕਰੀਮਾਂ ਦੇ ਕੀਰਤਨੀ ਜਥੇ ਨੇ ਨਗਰ ਕੀਰਤਨ ਵਿਚ ਪਰਿਕਰਮਾ ਕਰ ਰਹੀ ਸੰਗਤ ਨੂੰ ਵਾਹਿਗੁਰੂ ਵਾਹਿਗੁਰੂ ਦਾ ਜਾਪ ਕਰਵਾ ਕੇ ਗੁਰੂ ਨਾਲ ਜੋੜਿਆ | ਇਸ ਮੌਕੇ ਸਾਬਕਾ ਸਰਪੰਚ ਸਤਪਾਲ ਸਿੰਘ, ਬੂਟਾ ਸਿੰਘ ਪੰਡੋਰੀ, ਪ੍ਰਧਾਨ ਕਰਮਜੀਤ ਸਿੰਘ, ਰਛਪਾਲ ਸਿੰਘ, ਚਮਕੌਰ ਸਿੰਘ, ਜੁਗਰਾਜ ਸਿੰਘ, ਪੰਚਾਇਤ ਮੈਂਬਰ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਜਗਦੇਵ ਸਿੰਘ, ਰਾਜ ਸਿੰਘ ਅਤੇ ਵੱਡੀ ਗਿਣਤੀ ਵਿਚ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੇ ਵਾਰਸ ਗਣਤੰਤਰ ਦਿਵਸ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਮਿਲੇ ਅਗਲੀ ਖ਼ਬਰ ਗੁੱਜਰਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ • ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਿਸ਼ੇਸ਼...
Ad Position 24