11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਆਜ਼ਾਦੀ ਘੁਲਾਟੀਆਂ ਦੇ ਵਾਰਸ ਗਣਤੰਤਰ ਦਿਵਸ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਮਿਲੇ

Ad Position 21
No active advertisement
ਅਜੀਤ ਡੈਸਕ 30-01-2026
ਹਲਵਾਰਾ, 29 ਜਨਵਰੀ (ਮਨਦੀਪ ਸਿੰਘ ਉੱਭੀ)-ਹਰ ਸਾਲ ਗਣਤੰਤਰ ਦਿਵਸ 'ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਬੁਲਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ | ਇਸ ਵਾਰ ਗਣਤੰਤਰ ਦਿਵਸ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਵਿਭਾਗ ਮੁੱਖ ਮਹਿਮਾਨ ਵਜੋਂ ਪੁੱਜੇ ਜਿੰਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਸਨਮਾਨਿਤ ਕੀਤਾ | ਫਰੀਡਮ ਫਾਈਟਰ ਡੀਪੈਂਡੈਨਟ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਚੇਤਨਦੀਪ ਸਿੰਘ ਅਤੇ ਪ੍ਰੈੱਸ ਸਕੱਤਰ ਮਨਦੀਪ ਸਿੰਘ ਨੇ ਪੰਜਾਬ ਵਿਚ ਸੜਕਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਦੇ ਨਾਮ ਪਰ ਰੱਖਣ ਦੀ ਮੰਗ ਕੀਤੀ ਜੋ ਮੌਕੇ 'ਤੇ ਮੰਨੀ ਗਈ | ਇਸ ਮੌਕੇ ਕੁਲਵੰਤ ਸਿੰਘ ਸਿੱਧੂ, ਪੱਪੀ ਪਰਾਸ਼ਰ, ਦਲਜੀਤ ਸਿੰਘ ਭੋਲਾ, ਰਾਜਵਿੰਦਰ ਕੌਰ ਛੀਨਾ, ਮਦਨ ਲਾਲ ਬੱਗਾ (ਸਾਰੇ ਵਿਧਾਇਕ), ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਏ.ਡੀ.ਸੀ ਅਮਰਜੀਤ ਬੈਂਸ, ਐਸੋਸੀਏਸ਼ਨ ਦੇ ਸਰਪ੍ਰਸਤ ਮਾ. ਗੁਰਮੀਤ ਸਿੰਘ ਮੋਹੀ, ਜਨਰਲ ਸਕੱਤਰ ਨਰਿੰਦਰ ਸਿੰਘ ਬਿੱਲਾ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਧਾਲੀਆਂ ਵਿਖੇ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਅਗਲੀ ਖ਼ਬਰ ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24