11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਲੋਂ 11 ਸਾਈਕਲਾਂ ਦਾ ਜੇਤੂ ਐਥਲੀਟ ਸਨਮਾਨਿਤ

Ad Position 21
No active advertisement
ਅਜੀਤ ਡੈਸਕ 30-01-2026
ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੇ ਮਸ਼ਹੂਰ ਐਥਲੀਟ ਤੇ ਫਿਟਨੈੱਸ ਕੋਚ ਪਿੰਕਾ ਜਰਗ ਵਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਅਕਾਲ ਜੁਗਤ ਅਥਲੈਟਿਕਸ ਟੂਰਨਾਮੈਂਟ ਕਰਵਾਏ ਜਾ ਰਹੇ ਹਨ | ਜਿਸ ਵਿਚ ਪੰਜਾਬ ਭਰ ਤੋਂ ਵੱਖ-ਵੱਖ ਪਿੰਡਾਂ ਤੇ ਸਕੂਲਾਂ ਦੇ ਐਥਲੀਟਾਂ ਨੇ ਵੱਖ-ਵੱਖ ਗਰੁੱਪਾਂ ਵਿਚ ਭਾਗ ਲਿਆ | ਇੰਨ੍ਹਾਂ ਟੂਰਨਾਮੈਂਟਾਂ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਚੌਥੀ ਕਲਾਸ ਦੇ ਐਥਲੀਟ ਹਰਮੀਤ ਸਿੰਘ ਦੀਵਾਨਾ ਨੇ ਅੰਡਰ-11 ਗਰੁੱਪ ਦੀ 100 ਮੀਟਰ ਦੌੜ ਵਿਚ ਭਾਗ ਲੈਂਦਿਆਂ ਵੱਖ-ਵੱਖ ਪਿੰਡਾਂ ਦੇ ਟੂਰਨਾਮੈਂਟਾਂ ਵਿਚੋਂ 11 ਵਾਰ ਪਹਿਲਾ ਸਥਾਨ ਹਾਸਲ ਕਰਕੇ 11 ਸਾਈਕਲਾਂ ਸਮੇਤ ਹਜ਼ਾਰਾਂ ਰੁਪਏ ਦੇ ਨਕਦ ਇਨਾਮ ਆਪਣੀ ਝੋਲੀ ਪਾਏ | ਇਸ ਦੇ ਨਾਲ ਹੀ ਸਕੂਲ ਦੇ ਇਕ ਹੋਰ ਖਿਡਾਰੀ ਹਰਸਿਮਰਨ ਸਿੰਘ ਜੌਹਲਾਂ ਨੇ ਵੀ ਇੰਨ੍ਹਾਂ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਡਾਇਰੈਕਟਰ ਮਹਿੰਦਰ ਸਿੰਘ ਸਿੱਧੂ ਨੇ ਐਥਲੀਟ ਹਰਮੀਤ ਸਿੰਘ ਦੇ ਕੋਚ ਬਲਕਾਰ ਸਿੰਘ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ, ਜਿੰਨ੍ਹਾਂ ਦੀ ਬਦੌਲਤ ਹਰਮੀਤ ਸਿੰਘ ਦੀਵਾਨਾ ਅੱਜ ਨਵੀਆਂ ਪੁਲਾਘਾਂ ਪੁੱਟ ਰਿਹਾ ਹੈ | ਇਸ ਮੌਕੇ ਮੈਡਮ ਹਰਪ੍ਰੀਤ ਕੌਰ ਸਿੱਧੂ, ਹਰਜੋਤ ਸਿੰਘ ਸਿੱਧੂ, ਵੀਰਾ ਬਾਲੀ ਕੌੜਾ, ਮਨਪ੍ਰੀਤ ਕੌਰ ਬੱਸੀਆਂ, ਜਸਵਿੰਦਰ ਸਿੰਘ, ਮੈਡਮ ਵੀਰ ਕੌਰ, ਜਗਰੂਪ ਸਿੰਘ ਚਚਰਾੜੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੂਜਾਪੁਰ ਵਿਖੇ ਕੈਂਸਰ ਜਾਗਰੂਕਤਾ ਅਤੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 6 ਨੂੰ ਅਗਲੀ ਖ਼ਬਰ ਸਨਮਤੀ ਮਾਤਰੀ ਸੇਵਾ ਸੰਘ ਨੇ ਗਣਤੰਤਰ ਦਿਵਸ ਮੌਕੇ ਰਾਸ਼ਨ ਵੰਡਿਆ
Ad Position 24