10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹਲਕਾ ਰਾਏਕੋਟ ਦੇ ਵਸਨੀਕ ਸਿਹਤ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣ-ਵਿਧਾਇਕ ਠੇਕੇਦਾਰ

Ad Position 21
No active advertisement
ਅਜੀਤ ਡੈਸਕ 30-01-2026
ਰਾਏਕੋਟ, 29 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਦੇ ਮੈਂਬਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਮ.ਐੱਲ.ਏ. ਹਾਕਮ ਸਿੰਘ ਠੇਕੇਦਾਰ ਨੇ ਆਖਿਆ ਕਿ 'ਆਪ' ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਸਿਹਤ ਯੋਜਨਾ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਸਿਹਤ ਖੇਤਰ ਵਿਚ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲਾਭ ਉਠਾਉਣ ਲਈ ਰਜਿਸਟ੍ਰੇਸ਼ਨ ਕਰਵਾ ਕੇ ਕਾਰਡ ਬਣਾਏ
Ad Position 22
No active advertisement
ਪਿਛਲੀ ਖ਼ਬਰ ਸੁਧਾਰ ਪੁਲਿਸ ਵਲੋਂ ਚਾਈਨਾ ਡੋਰ ਦੇ 60 ਗੱਟੂ (ਚਰਖੜੇ) ਸਮੇਤ ਇਕ ਕਾਬੂ ਅਗਲੀ ਖ਼ਬਰ ਬੀਬੀ ਅਮਰਜੀਤ ਕੌਰ ਤੂਰ ਮਾਜਰੀ ਬਲਾਕ ਸਿੱਧਵਾਂ ਬੇਟ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ
Ad Position 24