10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਾਮਿਲ ਅਮਰ ਸਿੰਘ ਨੇ ਰਾਏਕੋਟ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ •'ਮਨਰੇਗਾ ਬਚਾਓ ਸੰਗਰਾਮ ਰੈਲੀ' ਇਤਿਹਾਸਿਕ ਹੋਵੇਗੀ-ਕਾਮਿਲ ਅਮਰ ਸਿੰਘ

Ad Position 21
No active advertisement
ਅਜੀਤ ਡੈਸਕ 30-01-2026
ਰਾਏਕੋਟ, 29 ਜਨਵਰੀ (ਸੁਸ਼ੀਲ)-ਪੰਜਾਬ ਕਾਂਗਰਸ ਵਲੋਂ ਕੱਲ੍ਹ ਸਥਾਨਕ ਅਨਾਜ ਮੰਡੀ ਵਿਚ ਕੀਤੀ ਜਾਣ ਵਾਲੀ 'ਮਨਰੇਗਾ ਬਚਾਓ ਸੰਗਰਾਮ ਰੈਲੀ' ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਹਲਕਾ ਇੰਚਾਰਜ ਕਾਮਿਲ ਸਿੰਘ ਵਲੋਂ ਲਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਮਿਲ ਅਮਰ ਸਿੰਘ ਨੇ ਦੱਸਿਆ ਕਿ ਰਾਏਕੋਟ ਵਿਖੇ ਹੋਣ ਵਾਲੀ ਇਹ ਰੈਲੀ ਇਤਿਹਾਸਿਕ ਹੋਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਵਿਚ ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕਾਂਗਰਸ ਦੇ ਹੋਰ ਕਈ ਵੱਡੇ ਆਗੂ ਇਸ ਰੈਲੀ ਵਿਚ ਆਪਣੇ ਵਿਚਾਰ ਪੇਸ਼ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ, ਜਗਪ੍ਰੀਤ ਸਿੰਘ ਬੁੱਟਰ, ਕਮਲਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਕੌਂਸਲਰ ਸੁਖਵਿੰਦਰ ਸਿੰਘ ਸੁੱਖੂ ਗਰੇਵਾਲ, ਸੰਦੀਪ ਸਿੰਘ ਸਿੱਧੂ ਜੌਹਲਾਂ, ਅਮਨ ਸਿੱਧੂ, ਦਲੀਪ ਸਿੰਘ ਛਿੱਬਰ, ਨੀਰਜ ਕੁਮਾਰ ਤੋਂ ਇਲਾਵਾ ਹੋਰ ਕਈ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਜੀ ਰਾਮ ਜੀ' ਸਕੀਮ ਨੂੰ ਪਿੰਡਾਂ 'ਚ ਲਾਗੂ ਨਹੀਂ ਹੋਣ ਦੇਵਾਂਗੇ-ਜੱਗਾ ਹਿੱਸੋਵਾਲ, ਗੀਟਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਲੁਧਿਆਣਾ ਜ਼ਿਲ੍ਹੇ 'ਚ ਦਾਖ਼ਲਾ ਮੁਹਿੰਮ ਦਾ ਕੀਤਾ ਆਗਾਜ਼
Ad Position 24