25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

8 ਗ੍ਰਾਮ ਹੈਰੋਇਨ ਸਮੇਤ ਖੋਲਿਆਂ ਵਾਲੇ ਪੁਲ ਦਾ ਤਰਸੇਮ ਸਿੰਘ ਉਰਫ਼ ਸੇਮਾ ਕਾਬੂ

Ad Position 21
No active advertisement
ਅਜੀਤ ਡੈਸਕ 19-02-2026
ਸਿੱਧਵਾਂ ਬੇਟ, 18 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਥਾਣੇਦਾਰ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸ਼ੱਕੀ ਪੁਰਸ਼ਾਂ ਦੀ ਤਲਾਸੀ ਲਈ ਪਿੰਡ ਗਿੱਦੜਵਿੰਡੀ ਦੇ ਬੱਸ ਅੱਡੇ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਤਰਸੇਮ ਸਿੰਘ ਉਰਫ਼ ਸੇਮਾਂ ਪੁੱਤਰ ਦਿਲਾਵਾਰ ਸਿੰਘ ਵਾਸੀ ਖੋਲਿਆਂ ਵਾਲਾ ਪੁਲ ਮਲਸੀਹਾਂ ਬਾਜਣ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਨਸ਼ਾ ਸਪਲਾਈ ਕਰਨ ਲਈ ਸਿੱਧਵਾਂ ਬਰਾਂਚ ਨਹਿਰ ਦੀ ਪਟੜੀ-ਪਟੜੀ ਪੈਦਲ ਹੀ ਪਿੰਡ ਗਿੱਦੜਵਿੰਡੀ ਵੱਲ ਨੂੰ ਆ ਰਿਹਾ ਹੈ, ਜੇਕਰ ਰਸਤੇ ਵਿਚ ਪੈਂਦੇ ਪਿੰਡ ਮਲਸੀਹਾਂ ਬਾਜਣ ਦੇ ਸ਼ਮਸ਼ਾਨਘਾਟ ਕੋਲ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਸਖ਼ਸ ਕਾਬੂ ਆ ਸਕਦਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਰਸੇਮ ਸਿੰਘ ਉਰਫ਼ ਸੇਮਾ ਨੂੰ 08 ਗ੍ਰਾਂਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 38 ਦਰਜ ਕਰ ਲਿਆ ਗਿਆ | ਜਿਸ ਨੂੰ ਮਾਣਯੋਗ ਜਗਰਾਉਂ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ 'ਚ ਸੁਖਬੀਰ ਸਿੰਘ ਬਾਦਲ ਦੀ ਆਮਦ ਪਹਿਲੀ ਨੂੰ -ਦਿਓਲ ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਦੇ ਤਹਿਬਾਜ਼ਾਰੀ ਸ਼ਾਖਾ ਨੇ ਸ਼ਹਿਰ ਅੰਦਰੋਂ ਨਾਜਾਇਜ਼ ਕਬਜ਼ੇ ਹਟਾਏ
Ad Position 24