08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਿਹਤ ਬੀਮਾ ਯੋਜਨਾ ਦੇ ਕੁਝ ਦਿਨਾਂ 'ਚ ਬਣਾਏ 1500 ਤੋਂ ਵਧੇਰੇ ਕਾਰਡ-ਪਰਮਿੰਦਰ ਰੱਤੋਵਾਲ

Ad Position 21
No active advertisement
ਅਜੀਤ ਡੈਸਕ 20-02-2026
ਗੁਰੂਸਰ ਸੁਧਾਰ, 19 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਕੀਤੇ ਵਾਅਦੇ ਤੇ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਬੀਤੇ ਦਿਨੀਂ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਪਾਰਟੀ ਦੇ ਵਲੰਟੀਅਰ ਆਪਣੀ ਜ਼ਿੰੰਮੇਵਾਰੀ ਬਾਖ਼ੂਬੀ ਨਿਭਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਨੇ ਪਿੰਡ ਰੱਤੋਵਾਲ, ਅਕਾਲਗੜ੍ਹ ਤੇ ਹੋਰਨਾਂ ਪਿੰਡਾਂ ਵਿਖੇ ਸਿਹਤ ਬੀਮਾ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹੀ ਦਿਨਾਂ ਵਿਚ ਵਲੰਟੀਅਰਜ਼ ਨੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਯੋਗ ਅਗਵਾਈ ਅਤੇ ਬਲਾਕ ਪ੍ਰਧਾਨ ਰਮੇਸ਼ ਜੈਨ, ਚੇਅਰਮੈਨ ਹਰਸ਼ ਜੈਨ, ਮਨਦੀਪ ਸਿੰਘ ਹਲਵਾਰਾ ਦੀਆਂ ਨਿੱਜੀ ਕੋਸ਼ਿਸ਼ਾਂ ਸਦਕਾ 1500 ਤੋਂ ਵਧੇਰੇ ਕਾਰਡ ਬਣਾ ਕੇ ਲੋਕਾਂ ਨੂੰ ਸਿਹਤ ਸੁਵਿਧਾਵਾਂ, ਸਹੂਲਤਾਂ ਜਾਰੀ ਰਹਿ ਸਕਣ ਦਾ ਸਬੂਤ ਦਿੱਤਾ ਹੈ | ਪਰਮਿੰਦਰ ਸਿੰਘ ਰੱਤੋਵਾਲ ਅਨੁਸਾਰ ਹਲਕੇ ਦੇ ਪਿੰਡਾਂ ਵਿਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣ ਦਾ ਕੰਮ ਪਿੰਡਾਂ ਦੇ ਵੱਖ-ਵੱਖ ਵਾਰਡਾਂ ਅਤੇ ਘਰੋ-ਘਰੀ ਜਾ ਕੇ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ 'ਵਿਸ਼ਵ ਰੇਡੀਓ ਦਿਵਸ' ਮਨਾਇਆ ਅਗਲੀ ਖ਼ਬਰ ਐੱਸ.ਜੀ.ਐੱਨ.ਡੀ. ਕਾਨਵੈਂਟ ਸਕੂਲ ਦੇ ਵਿਦਿਆਰਥੀ ਵਲੋਂ ਲਿਖੀ ਪੁਸਤਕ 'ਰਾਬਤਾ' ਜਾਰੀ
Ad Position 24