25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਰਤੀ ਕਿਸਾਨ ਯੂਨੀਅਨ ਪੰਜਾਬ 6 ਨੂੰ ਪ੍ਰਦਰਸ਼ਨ 'ਚ ਸ਼ਾਮਿਲ ਹੋਵੇਗੀ-ਸੰਧੂ

Ad Position 21
No active advertisement
ਅਜੀਤ ਡੈਸਕ 02-04-2026
ਜਗਰਾਉਂ, 1 ਅਪ੍ਰੈਲ (ਗਾਲਿਬ)-ਕਿਰਤੀ ਕਿਸਾਨ ਯੂਨੀਅਨ ਪੰਜਾਬ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਸੰਬੰਧੀ ਹੋ ਰਹੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਵੇਗੀ | ਇਹ ਐਲਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਵੋਟਾਂ ਸਮੇਂ ਕੀਤੇ ਵਾਅਦਿਆਂ ਨੂੰ ਭੁਲਾ ਕੇ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਝੂਠ ਦਾ ਸਹਾਰਾ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਪਾਣੀ ਦਾ ਮਸਲਾ ਗੰਭੀਰ ਰੂਪ ਅਖਤਿਆਰ ਕਰ ਚੁੱਕਾ ਹੈ ਅਤੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਨਹੀਂ ਮਿਲ ਰਿਹਾ | ਸੂਬਾ ਪ੍ਰਧਾਨ ਸੰਧੂ ਨੇ ਕਿਹਾ ਕਿ ਕਰਜ਼ੇ ਕਾਰਨ ਆਏ ਦਿਨ ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ, ਪਰ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਫ਼ਸਲੀ ਵਿਭਿੰਨਤਾ ਲਈ ਤਾਂ ਕਿਸਾਨਾਂ ਨੂੰ ਆਖਦੀਆਂ ਹਨ, ਪਰ ਐੱਮ.ਐੱਸ.ਪੀ. ਦੇਣ ਗੱਲ ਨਾ ਤਾਂ ਕੇਂਦਰ ਸਰਕਾਰ ਕਰਦੀ ਹੈ ਤੇ ਨਾ ਹੀ ਸੂਬਾ ਸਰਕਾਰ |
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਟੈੱਟ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਅਗਲੀ ਖ਼ਬਰ ਮੰਡੀ ਮੁੱਲਾਂਪੁਰ-ਰਾਏਕੋਟ ਰੋਡ 'ਤੇ ਪੀ.ਐੱਨ.ਬੀ.'ਚ ਨਵੇਂ ਵਿੱਤੀ ਵਰ੍ਹੇ ਧਾਰਮਿਕ ਸਮਾਗਮ ਕਰਵਾਇਆ
Ad Position 24