25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 02-04-2026
ਜਗਰਾਉਂ, 1 ਅਪ੍ਰੈਲ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਪਿ੍ੰਸੀਪਲ ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਧਾਰਮਿਕ ਅਤੇ ਅਧਿਆਤਮਿਕ ਮਾਹੌਲ ਵਿਚ ਕੀਤੀ ਗਈ | ਸੈਸ਼ਨ ਦੀ ਸ਼ੁਰੂਆਤ ਪਿ੍ੰਸੀਪਲ ਰਾਜਪਾਲ ਕੌਰ, ਸਮੂਹ ਮੈਨੇਜਮੈਂਟ ਅਤੇ ਅਧਿਆਪਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਅਨੰਦ ਸਾਹਿਬ ਜੀ ਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਇਸ ਉਪਰੰਤ ਸਾਰੇ ਵਿਦਿਆਰਥੀਆਂ ਦੀ ਕਾਮਯਾਬ ਭਵਿੱਖ ਲਈ ਵਿਸ਼ੇਸ਼ ਅਰਦਾਸ ਕੀਤੀ ਗਈ | ਇਸ ਸਮੇਂ ਪਾਠ ਸਮਾਪਤੀ ਉਪਰੰਤ ਸਾਰੇ ਸਟਾਫ਼ ਤੇ ਮੈਂਬਰਾਂ ਨੂੰ ਕੜਾਹ-ਪ੍ਰਸ਼ਾਦ ਦੀ ਦੇਗ ਵਰਤਾਉਣ, ਉਪਰੰਤ ਲੰਗਰ ਵੀ ਛਕਾਇਆ ਗਿਆ | ਇਸ ਸਮੇਂ ਪਿ੍ੰਸੀਪਲ ਰਾਜਪਾਲ ਕੌਰ ਨੇ ਸਾਰੇ ਅਧਿਆਪਕਾਂ ਨੂੰ ਨਵੇਂ ਸੈਸ਼ਨ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆ ਅਤੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਮਿਲ-ਜੁਲਕੇ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਹਰ ਸਹਿਯੋਗ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਫੌਜ਼ ਦੀ 62ਵੀਂ ਇੰਜੀਨੀਅਰ ਰੈਜਮੈਂਟ ਦਾ ਰਾਈਜਿੰਗ ਡੇਅ ਮਨਾਇਆ ਅਗਲੀ ਖ਼ਬਰ ਮਨਰਾਜ ਨੇ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 500 'ਚੋਂ 500 ਅੰਕ ਪ੍ਰਾਪਤ ਕੀਤੇ
Ad Position 24