25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮਨੁੱਖ ਨੂੰ ਦੁੱਖਾਂ ਤੋਂ ਭੱਜਣਾ ਨਹੀਂ ਬਲਕਿ ਸਾਹਮਣਾ ਕਰਨਾ ਚਾਹੀਦਾ ਹੈ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ

Ad Position 21
No active advertisement
ਅਜੀਤ ਡੈਸਕ 02-04-2026
ਜਗਰਾਉਂ, 1 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਦੁੱਖ ਅਤੇ ਸੁੱਖ ਜ਼ਿੰਦਗੀ ਦਾ ਇਕ ਹਿੱਸਾ ਹਨ | ਮਨੁੱਖ ਨੂੰ ਦੁੱਖ ਤੋਂ ਭੱਜਣਾ ਨਹੀਂ ਬਲਕਿ ਸਾਹਮਣਾ ਕਰਨਾ ਚਾਹੀਦਾ ਹੈ | ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਸੰਗਤਾਂ ਨਾਲ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਵਿਚਾਰਾਂ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੁੱਖ ਦੇ ਸਮੇਂ ਮਨੁੱਖ ਨੂੰ ਦਰਦ ਇਕ ਪਾਸੇ ਤੋਂ ਨਹੀਂ, ਕਈ ਪਾਸਿਆਂ ਤੋਂ ਘੇਰਦੇ ਹਨ | ਅਜਿਹੇ ਹਾਲਾਤਾਂ 'ਚ ਇਨਸਾਨ ਨੂੰ ਆਪਣਾ ਪਰਛਾਵਾਂ ਵੀ ਡਰਾਉਣ ਲੱਗ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਕ ਗੱਲ ਸਾਨੂੰ ਸਮਝ ਲੈਣੀ ਚਾਹੀਦੀ ਹੈ ਕਿ ਗੁਰਬਾਣੀ ਨਾਲ ਜੁੜਿਆ ਜੀਵ ਦੁੱਖ ਵੇਲੇ ਦੁੱਖੀ ਨਹੀਂ ਬਲਕਿ ਚੜ੍ਹਦੀ ਕਲਾ ਵਿਚ ਰਹਿੰਦਾ ਹੈ | ਗੁਰੂ ਦੇ ਭੈਅ ਵਿਚ ਰਹਿਣ ਵਾਲਾ ਵਿਅਕਤੀ ਦੁੱਖਾਂ ਤੋਂ ਘਬਰਾਉਂਦਾ ਨਹੀਂ ਬਲਕਿ ਉਹ ਚੰਗੀ ਤਰ੍ਹਾਂ ਜਾਣੂ ਹੁੰਦਾ ਹੈ ਕਿ ਜਿਸ ਤਰ੍ਹਾਂ ਰਾਤ ਤੋਂ ਬਾਅਦ ਦਿਨ ਚੜ੍ਹਦਾ ਹੈ, ਉਸ ਤਰਜ਼ 'ਤੇ ਦੁੱਖ ਤੋਂ ਬਾਅਦ ਸੁੱਖ ਦਾ ਆਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਇਹ ਵੀ ਸਮਝ ਲੈਣਾ ਚਾਹੀਦਾ ਹੈ ਕਿ ਸੁਖੀ ਭਰਿਆ ਸਮਾਂ ਸਾਨੂੰ ਗੁਰੂ ਦੇ ਭਾਣੇ ਅਤੇ ਸਰਬੱਤ ਦੇ ਭਲੇ ਵਾਲੀ ਸੋਚ ਰੱਖ ਕੇ ਬਤੀਤ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਹ ਸੋਚ ਬਾਣੀ ਨਾਲ ਜੁੜ ਕੇ ਅਤੇ ਗੁਰੂ ਦੇ ਰੰਗ ਵਿਚ ਰੰਗਿਆਂ ਦੀ ਸੰਗਤ ਕਰਨ ਨਾਲ ਆਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਮੁਲਾਜ਼ਮਾਂ ਵਲੋਂ 44 ਕਿਰਤ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਰਮਨਜੀਤ ਸਿੰਘ ਨੇ ਸਬ-ਡਵੀਜ਼ਨ ਰਾਏਕੋਟ ਦੇ ਐੱਸ.ਡੀ.ਐੱਮ. ਵਜੋਂ ਚਾਰਜ ਸੰਭਾਲਿਆ
Ad Position 24