08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਆਜ਼ਾਦੀ ਘੁਲਾਟੀਆਂ ਦੀ ਡੀਪੈਂਡੈਨਟ ਐਸੋਸੀਏਸ਼ਨ ਵਲੋਂ ਅਹਿਮ ਮੁੱਦਿਆਂ 'ਤੇ ਮੀਟਿੰਗ

Ad Position 21
No active advertisement
ਅਜੀਤ ਡੈਸਕ 12-04-2026
• ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਹੱਲ ਕੀਤੀਆਂ ਜਾਣ-ਪ੍ਰਧਾਨ ਚੇਤਨਦੀਪ ਸਿੰਘ
ਹਲਵਾਰਾ, 11 ਅਪ੍ਰੈਲ (ਮਨਦੀਪ ਸਿੰਘ ਉੱਭੀ)-ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਦੀ ਜ਼ਿਲਾ ਪੱਧਰੀ ਮੀਟਿੰਗ ਪ੍ਰਧਾਨ ਚੇਤਨਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁੱਖ ਤੌਰ 'ਤੇ ਸਰਕਾਰ ਤੋਂ ਮੰਗ ਕੀਤੀ ਕਿ ਜੋ ਵਿਦਿਆਰਥੀ ਸੀ.ਬੀ.ਐੱਸ.ਈ. ਸਕੂਲਾਂ ਵਿਚ ਪੜਦੇ ਹਨ, ਨਵੀਂਆਂ ਜਮਾਤਾਂ ਵਿਚ ਜਾਣ 'ਤੇ ਉਨਾਂ ਬੱਚਿਆਂ ਤੋਂ ਦੁਬਾਰਾ ਦਾਖ਼ਲਾ ਫ਼ੀਸ ਲਈ ਜਾਂਦੀ ਹੈ, ਹਰ ਸਾਲ ਜਮਾਤਾਂ ਦੀਆਂ ਕਿਤਾਬਾਂ ਵੀ ਬਦਲੀਆਂ ਜਾਂਦੀਆਂ ਹਨ, ਸਕੂਲਾਂ ਦੀ ਇਸ ਲੁੱਟ ਰੋਕਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਨਸ਼ਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਤਾਂ ਕਿ ਮਾਪਿਆਂ ਦੀ ਆਰਥਿਕ ਲੁੱਟ ਬੰਦ ਹੋਵੇ | ਮੀਟਿੰਗ ਵਿਚ ਸੜਕਾਂ ਦੀ ਮਾੜੀ ਹਾਲਤ 'ਤੇ ਵੀ ਚਰਚਾ ਕੀਤੀ ਗਈ | ਇਸ ਮੌਕੇ ਪਿੰਡਾਂ ਨੂੰ ਜਾਂਦੀਆ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇ, ਸੜਕਾਂ ਦੇ ਨਾਮ ਫਰੀਡਮ ਫਾਈਟਰਾਂ ਦੇ ਨਾਮ 'ਤੇ ਰੱਖੇ ਜਾਣ ਤੇ ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੇ ਮੰਗ ਕੀਤੀ ਹੈ ਪੰਜਾਬ ਸਰਕਾਰ ਉਨਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰੇ |
ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਵਾਰਿਸ ਅਤੇ ਐਸੋਸੀਏਸ਼ਨ ਦੇ ਅਹੁਦੇਦਾਰ ਮਾ: ਗੁਰਮੀਤ ਸਿੰਘ ਮੋਹੀ, ਜਤਿੰਦਰ ਸਿੰਘ, ਸੁਖਜੀਤ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਪਿੰਦਰਪਾਲ ਸਿੰਘ, ਅਮਿਤ ਥਾਪਰ, ਨਰਿੰਦਰ ਸਿੰਘ ਅਤੇ ਬੀਬੀ ਗੀਤਾਂਜਲੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ 'ਮਰਜਰ ਪਾਲਸੀ' ਤਹਿਤ ਪ੍ਰਵਾਨਗੀ ਪ੍ਰਾਪਤ ਕਰਨ ਵਾਲਾ ਉੱਤਰੀ ਭ... ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਤੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24