08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ 'ਮਰਜਰ ਪਾਲਸੀ' ਤਹਿਤ ਪ੍ਰਵਾਨਗੀ ਪ੍ਰਾਪਤ ਕਰਨ ਵਾਲਾ ਉੱਤਰੀ ਭਾਰਤ ਦਾ ਪਹਿਲਾ ਟਰੱਸਟ

Ad Position 21
No active advertisement
ਅਜੀਤ ਡੈਸਕ 12-04-2026
ਚੌਂਕੀਮਾਨ, 11 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਨੂੰ ਐੱਨ.ਈ.ਪੀ 2020 ਅਤੇ ਪੰਜਾਬ ਸਰਕਾਰ ਦੀ 'ਮਰਜਰ' ਪਾਲਸੀ ਤਹਿਤ ਪ੍ਰਵਾਨਗੀ ਪ੍ਰਾਪਤ ਹੋਈ ਹੈ | ਜ਼ਿਕਰਯੋਗ ਹੈ ਕਿ ਟਰੱਸਟ ਸਿੱਧਵਾਂ ਖੁਰਦ ਉੱਤਰੀ ਭਾਰਤ ਦਾ ਪਹਿਲਾ ਟਰੱਸਟ ਹੈ ਜਿਸਨੂੰ ਇਹ ਪ੍ਰਵਾਨਗੀ ਪ੍ਰਾਪਤ ਕਰਨ ਦਾ ਮਾਣ ਹਾਸਲ ਹੋਇਆ ਹੈ | ਪੰਜਾਬ ਸਰਕਾਰ ਦੀ 'ਮਰਜਰ ਪਾਲਸੀ' ਐਨ.ਈ.ਪੀ 2020 ਤਹਿਤ ਦੋ ਕਾਲਜਾਂ ਨੂੰ ਆਪਸ ਵਿਚ ਮਿਲਾਉਣ (ਮਰਜ਼ਰ) ਦੀ ਪ੍ਰਕਿਰਿਆ ਹੈ ਜਿਸ ਅਧੀਨ ਟਰੱਸਟ ਸਿੱਧਵਾਂ ਖੁਰਦ ਦੀ ਸਰਪ੍ਰਸਤੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਲੋਂ ਦੋ ਕਾਲਜਾਂ ਨੂੰ ਆਪਸ ਵਿਚ ਮਿਲਾਉਣ ਦੀ ਪ੍ਰਕਿਰਿਆ ਤਹਿਤ ਜੀ.ਐੱਚ.ਜੀ ਹਰਿਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਨੂੰ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਚ ਮਿਲਾਉਣ ਦਾ ਪ੍ਰਗਤੀਸ਼ੀਲ ਉਪਰਾਲਾ ਮਾਣਯੋਗ ਟਰੱਸਟੀਜ਼ ਵਲੋਂ ਕੀਤਾ ਗਿਆ ਸੀ | ਟਰੱਸਟ ਦੇ ਮੈਨੇਜਰ ਡਾ. ਜੀ.ਐੱਸ. ਗਰੇਵਾਲ ਨੇ ਇਹ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਅਧੀਨ ਇਹ ਉਪਰਾਲਾ 2022 ਵਿਚ ਕੀਤਾ ਗਿਆ ਸੀ | ਟਰੱਸਟੀਜ਼ ਦੀ ਦੂਰਅੰਦੇਸ਼ੀ ਸੋਚ ਸੀ ਕਿ ਕਿਸੇ ਵੀ ਕਰਮਚਾਰੀ ਨੂੰ ਉਸਦੇ ਰੁਜ਼ਗਾਰ ਤੋਂ ਵਾਂਝਾ ਨਾ ਕੀਤਾ ਜਾਵੇ ਸਗੋਂ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਹ ਪਾਲਸੀ ਨੂੰ ਅਪਣਾਉਣ ਦਾ ਯਤਨ ਕੀਤਾ ਗਿਆ ਸੀ | ਇਸ ਅਗਾਂਹਵਧੂ ਅਤੇ ਪ੍ਰਗਤੀਸ਼ੀਲ ਸੋਚ ਸਦਕਾ 08 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਦੀ ਪ੍ਰਕਿਰਿਆ ਤਹਿਤ ਪ੍ਰਵਾਨਗੀ ਪ੍ਰਾਪਤ ਹੋਈ ਹੈ | ਹੁਣ ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਸਿੱਧਵਾਂ ਖੁਰਦ, ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਨਾਂਅ ਨਾਲ ਜਾਣਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐਚ.ਡੀ.ਐਨ. ਸਕੂਲ ਭਨੁਪਲੀ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੀ ਡੀਪੈਂਡੈਨਟ ਐਸੋਸੀਏਸ਼ਨ ਵਲੋਂ ਅਹਿਮ ਮੁੱਦਿਆਂ 'ਤੇ ਮੀਟਿੰਗ
Ad Position 24