06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

‘ ਹਰ ਬੂਥ ਕਾਂਗਰਸ ਮਜ਼ਬੂਤ’ ਨਾਅਰੇ ਹੇਠ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ

ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦਾ ਹਰ ਪ੍ਰੋਗਰਾਮ ਬੂਥ ਪੱਧਰ ਤੱਕ ਲਿਜਾਣ ਲਈ ਕਾਂਗਰਸ ਵਲੋਂ ਸ਼ੁਰੂ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਕਾਂਗਰਸ ਦੀ 6 ਅਗਸਤ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਮੀਟਿੰਗ ਦਾ ਸਥਾਨ ਸਾਊਥ ਇਨ ਗਾਰਡਨ ਲੁਧਿਆਣਾ ਤੋਂ ਬਦਲਕੇ ਦਾਖਾ-ਲੁਧਿਆਣਾ ਨੈਸ਼ਨਲ ਹਾਈਵੇ ਭਨੋਹੜ ਸਾਹਮਣੇ ‘ਕਿੰਗਜ਼ ਵਿਲਾ ਰਿਜ਼ੋਰਟ’ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਦਿੱਤੀ ਗਈ।

Ad Position 21
No active advertisement
ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਰਾਹੀਂ ਕੈਨੇਡਾ ਵਿਜ਼ਟਰ ਵੀਜ਼ਾ ਲੈਣ ਵਾਲੇ ਹਰਜੋਤ ਸਿੰਘ ਨੂੰ ਵੀਜ਼ਾ ਕਾਪੀ ਦਿੰਦੇ ਬ੍ਰਾਂਚ ਦੇ ਸੀਨੀਅਰ। ਤਸਵੀਰ: ਕ੍ਰਿਪਾਲ ਹੰਬੜਾਂ 06-08-2026
ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦਾ ਹਰ ਪ੍ਰੋਗਰਾਮ ਬੂਥ ਪੱਧਰ ਤੱਕ ਲਿਜਾਣ ਲਈ ਕਾਂਗਰਸ ਵਲੋਂ ਸ਼ੁਰੂ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਕਾਂਗਰਸ ਦੀ 6 ਅਗਸਤ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਮੀਟਿੰਗ ਦਾ ਸਥਾਨ ਸਾਊਥ ਇਨ ਗਾਰਡਨ ਲੁਧਿਆਣਾ ਤੋਂ ਬਦਲਕੇ ਦਾਖਾ-ਲੁਧਿਆਣਾ ਨੈਸ਼ਨਲ ਹਾਈਵੇ ਭਨੋਹੜ ਸਾਹਮਣੇ ‘ਕਿੰਗਜ਼ ਵਿਲਾ ਰਿਜ਼ੋਰਟ’ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਦਿੱਤੀ ਗਈ। ਕਿੰਗਜ਼ ਵਿਲਾ ਰਿਜ਼ੋਰਟਸ ਭਨੋਹੜ/ਗਹੌਰ ਵਿਖੇ ਅੱਜ ਹੋਣ ਵਾਲੀ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਤੋਂ ਪਹਿਲਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੇਜਰ ਸਿੰਘ ਮੁੱਲਾਂਪੁਰ ਨਾਲ ਹਲਕਾ ਗਿੱਲ ਲਈ ਇੰਚਾਰਜ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ (ਕੇ.ਡੀ.), ਹਲਕਾ ਰਾਏਕੋਟ ਕਾਂਗਰਸ ਪਾਰਟੀ ਦੇ ਇੰਚਾਰਜ ਕਾਮਿਲ ਬੋਪਾਰਾਏ, ਹਲਕਾ ਜਗਰਾਉਂ ਕਾਂਗਰਸ ਪਾਰਟੀ ਦੇ ਇੰਚਾਰਜ ਜਗਤਾਰ ਸਿੰਘ ਜੱਗਾ, ਹਲਕਾ ਸਾਹਨੇਵਾਲ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਹੋਰ ਪਹੁੰਚੇ। ਸਮੁੱਚੀ ਟੀਮ ਵਲੋਂ ਪੂਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰ ਨਾਲ ਗੱਲਬਾਤ ਸਮੇਂ ਮੇਜਰ ਸਿੰਘ ਮੁੱਲਾਂਪੁਰ ਦੱਸਿਆ ਕਿ ‘ਹਰ ਬੂਥ ਕਾਂਗਰਸ ਮਜਬੂਤ’ ਨਾਅਰੇ ਹੇਠ ਹੋ ਰਹੀ ਇਸ ਜ਼ਿਲ੍ਹਾ ਪੱਧਰੀ ਇਕੱਤਰਤਾ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ/ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨ: ਸਕੱਤਰ ਪ੍ਰਦੇਸ਼ ਕਾਂਗਰਸ ਕੈਪਟਨ ਸੰਦੀਪ ਸੰਧੂ ਹੋਰਨਾਂ ਵਲੋਂ ਸੰਬੋਧਨ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਬਲਾਕ ਮੁੱਲਾਂਪੁਰ ਪ੍ਰਧਾਨ ਸੁਖਵਿੰਦਰ ਸਿੰਘ ਪਮਾਲੀ, ਬਲਾਕ ਸਿੱਧਵਾਂ ਬੇਟ ਪ੍ਰਧਾਨ ਪ੍ਰੇਮ ਸਿੰਘ ਸੇਖੋਂ, ਰਾਏਕੋਟ ਬਲਾਕ ਕਾਂਗਰਸ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ, ਜਗਰਾਉਂ ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਜਗਰਾਉਂ ਦਿਹਾਤੀ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਬਲਾਕ ਕਾਂਗਰਸ ਲੁਧਿਆਣਾ-2 ਪ੍ਰਧਾਨ ਤਾਜਪਰਵਿੰਦਰ ਸਿੰਘ ਸੋਨੂੰ, ਬਲਾਕ ਕਾਂਗਰਸ ਸਾਹਨੇਵਾਲ ਪ੍ਰਧਾਨ ਬਲਬੀਰ ਸਿੰਘ, ਬਲਾਕ ਪ੍ਰਧਾਨ ਲਾਢੋਵਾਲ ਬਾਦਸ਼ਾਹ ਸਿੰਘ ਦਿਓਲ, ਸੁਧਾਰ ਬਲਾਕ ਕਾਂਗਰਸ ਪ੍ਰਧਾਨ ਰਵਿੰਦਰ ਸਿੰਘ ਅੱਬੂਵਾਲ, ਸਰਪੰਚ ਹਰਮਿੰਦਰ ਸਿੰਘ ਪੱਪ, ਪ੍ਰਭਦੀਪ ਸਿੰਘ ਨਾਰੰਗਵਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਮਿੰਦਰ ਸਿੰਘ ਚੀਮਾ, ਕਮਲਜੀਤ ਸਿੰਘ ਦੇਤਵਾਲ, ਜਸਵੀਰ ਸਿੰਘ ਖੰਡੂਰ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਤੇਲੂ ਰਾਮ ਬਾਂਸਲ, ਚਰਨਜੀਤ ਚੰਨੀ ਅਰੋੜਾ, ਹੋਰ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਗਰਾਉਂ ’ਚ ਮੀਟਿੰਗ 13 ਨੂੰ ਅਗਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਗਤਕਾ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਓਵਰਆਲ ਟਰਾਫੀ ’ਤੇ ਕਿੰਗਜ਼ਵੇ ਗਲੋਬਲ ਸਕੂਲ ਦਾ...
Ad Position 24
No active advertisement