05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਨੁਵਰਤ ਸਕੂਲ ਦਾ ਕੁਸ਼ਤੀ ਖਿਡਾਰੀ ਸੁਖਚੈਨਜੋਤ ਸਿੰਘ ਜ਼ੋਨਲ ਖੇਡਾਂ ਵਿੱਚ ਰਿਹਾ ਅੱਵਲ

ਜਗਰਾਉਂ, 5 ਅਗਸਤ (ਵਿਨੋਦ ਕੁਮਾਰ)-ਅਨੁਵਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ਪ੍ਰਿੰਸੀਪਲ ਮੈਡਮ ਗੋਲਡੀ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 70ਵੀਆਂ ਪੰਜਾਬ ਸਕੂਲ ਜ਼ੋਨਲ ਖੇਡਾਂ ਜੋ ਕਿ ਸਰਕਾਰੀ ਸਕੂਲ ਸਿੱਧਵਾਂ ਕਲਾਂ ਵਿਖੇ ਕਰਵਾਈਆਂ ਗਈਆਂ, ਵਿੱਚ ਅਨੁਵਰਤ ਪਬਲਿਕ ਸਕੂਲ ਦੇ ਕੁਸ਼ਤੀ ਖਿਡਾਰੀ ਸੁਖਚੈਨਜੋਤ ਸਿੰਘ ਨੇ ਅੰਡਰ-17 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਮੈਡਮ ਗੋਲਡੀ ਜੈਨ ਵੱਲੋਂ ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਉਸ ਦੇ ਮਾਤਾ-ਪਿਤਾ ਤੇ ਕੋਚ ਗੁਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਬੱਚੇ ਦੀ ਸਖਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ।

Ad Position 21
No active advertisement
ਅਜੀਤ ਡੈਸਕ 06-08-2026
ਜਗਰਾਉਂ, 5 ਅਗਸਤ (ਵਿਨੋਦ ਕੁਮਾਰ)-ਅਨੁਵਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ਪ੍ਰਿੰਸੀਪਲ ਮੈਡਮ ਗੋਲਡੀ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 70ਵੀਆਂ ਪੰਜਾਬ ਸਕੂਲ ਜ਼ੋਨਲ ਖੇਡਾਂ ਜੋ ਕਿ ਸਰਕਾਰੀ ਸਕੂਲ ਸਿੱਧਵਾਂ ਕਲਾਂ ਵਿਖੇ ਕਰਵਾਈਆਂ ਗਈਆਂ, ਵਿੱਚ ਅਨੁਵਰਤ ਪਬਲਿਕ ਸਕੂਲ ਦੇ ਕੁਸ਼ਤੀ ਖਿਡਾਰੀ ਸੁਖਚੈਨਜੋਤ ਸਿੰਘ ਨੇ ਅੰਡਰ-17 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਮੈਡਮ ਗੋਲਡੀ ਜੈਨ ਵੱਲੋਂ ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਉਸ ਦੇ ਮਾਤਾ-ਪਿਤਾ ਤੇ ਕੋਚ ਗੁਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਬੱਚੇ ਦੀ ਸਖਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਉਸਨੂੰ ਭਵਿੱਖ ਵਿੱਚ ਹੋਰ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਸਕੂਲ ਦੇ ਹੋਰ ਕਈ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਮੌਮੇ ਸਕੂਲ ਦੇ ਚੇਅਰਮੈਨ ਅਰਿਹੰਤ ਜੈਨ ਵੱਲੋਂ ਸਾਰੇ ਖਿਡਾਰੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਵੱਲੋਂ ਕੀੜੀ ਸੜਕ ਦਾ ਨਿਰਮਾਣ ਸ਼ੁਰੂ ਹੈਪੀ ਭੁਮਾਲ ਨੇ ਕਰਵਾਈ ਪ੍ਰੀਮਿਕਸ ਪਾਉਣ ਦੇ ਕੰਮ ਦ... ਅਗਲੀ ਖ਼ਬਰ ਬੱਦੋਵਾਲ ’ਚ ਜ਼ੋਰਾ ਸਿੰਘ ਗਰੇਵਾਲ ਨਮਿਤ ਸ਼ਰਧਾਂਜਲੀ ਸਮਾਗਮ
Ad Position 24
No active advertisement