ਡੀ.ਟੀ.ਐੱਫ ਪੰਜਾਬ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ’ਚ ਸ਼ਮੂਲੀਅਤ ਕਰੇਗੀ- ਯੂਨੀਅਨ ਆਗੂ
ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦੀਆਂ ਸਮੂਹ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਮੁੱਲਾਂਪੁਰ ਇਕਾਈ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਜਗਦੀਪ ਸਿੰਘ ਜੌਨੀ, ਅਵਤਾਰ ਸਿੰਘ ਖ਼ਾਲਸਾ ਤੇ ਬਲਵੀਰ ਸਿੰਘ ਬਾਸੀਆਂ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਜਿੱਥੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੁਆਰਾ 18 ਪ੍ਰਤੀਸ਼ਤ ਡੀ.
ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦੀਆਂ ਸਮੂਹ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਮੁੱਲਾਂਪੁਰ ਇਕਾਈ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਜਗਦੀਪ ਸਿੰਘ ਜੌਨੀ, ਅਵਤਾਰ ਸਿੰਘ ਖ਼ਾਲਸਾ ਤੇ ਬਲਵੀਰ ਸਿੰਘ ਬਾਸੀਆਂ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਜਿੱਥੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੁਆਰਾ 18 ਪ੍ਰਤੀਸ਼ਤ ਡੀ.ਏ. ਸਬੰਧੀ ਦਿੱਤੇ ਫ਼ੈਸਲੇ ਦਾ ਸਵਾਗਤ ਕੀਤਾ, ਉੱਥੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵਲੋਂ ਇਸ ਦੀ ਸਮੀਖਿਆ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ। ਜਥੇਬੰਦੀ ਦੇ ਆਗੂਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ, ਕੱਟੇ ਭੱਤੇ ਜਿਨ੍ਹਾਂ ਵਿਚ ਮੁੱਖ ਪੇਂਡੂ ਏਰੀਆ ਭੱਤਾ ਅਤੇ 18 ਪ੍ਰਤੀਸ਼ਤ ਡੀ.ਏ. ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨੂੰ ਖੱਜ਼ਲ-ਖੁਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੱਜਾਬ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਸਮੂਹ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇਂ। ਇਸ ਸਬੰਧੀ ਯੂਨੀਅਨ ਪੱਧਰ ’ਤੇ ਗਰੁੱਪ ਬਣਾ ਕੇ ਸਕੂਲਾਂ / ਦਫ਼ਤਰਾਂ ਵਿਚ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਸਮੇਂ ਜਸਵਿੰਦਰ ਸਿੰਘ ਐਤੀਆਣਾ, ਬਲਦੇਵ ਸਿੰਘ ਸ਼ੇਖੂਪੁਰਾ, ਉਮ ਪ੍ਰਕਾਸ਼ (ਐੱਨ.ਐੱਸ.ਕਿਉ.ਐੱਫ), ਨਵਦੀਪ ਸਿੰਘ ਮੁੱਲਾਂਪੁਰ, ਦਲਵਿੰਦਰ ਸਿੰਘ, ਤੇਜਿੰਦਰ ਸਿੰਘ , ਅਮਨਦੀਪ ਸਿੰਘ, ਹੋਰ ਮੌਜੂਦ ਸਨ।