05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ- ਭਾਈ ਦਵਿੰਦਰ ਸਿੰਘ ਸੋਢੀ

ਹਠੂਰ, 5 ਅਗਸਤ (ਜਸਵਿੰਦਰ ਸਿੰਘ ਛਿੰਦਾ)- 1990 ਦੇ ਦਹਾਕੇ ’ਚ ਮਨੁੱਖੀ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਦੁਨੀਆਂ ਸਾਹਮਣੇ ਪੰਜਾਬ ਅੰਦਰ ਪੁਲ ਜ਼ਬਰ ਦਾ ਚਿਹਰਾ ਨੰਗਾ ਕੀਤਾ ਸੀ। ਜਿਸ ਦਾ ਖਮਿਆਜ਼ਾ ਉਸ ਨੂੰ ਆਪਣੀ ਜਾਨ ਦੇ ਕੇ ਭਰਨਾ ਪਿਆ।

Ad Position 21
No active advertisement
ਭਾਈ ਦਵਿੰਦਰ ਸਿੰਘ ਸੋਢੀ 06-08-2026
ਹਠੂਰ, 5 ਅਗਸਤ (ਜਸਵਿੰਦਰ ਸਿੰਘ ਛਿੰਦਾ)- 1990 ਦੇ ਦਹਾਕੇ ’ਚ ਮਨੁੱਖੀ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਦੁਨੀਆਂ ਸਾਹਮਣੇ ਪੰਜਾਬ ਅੰਦਰ ਪੁਲ ਜ਼ਬਰ ਦਾ ਚਿਹਰਾ ਨੰਗਾ ਕੀਤਾ ਸੀ। ਜਿਸ ਦਾ ਖਮਿਆਜ਼ਾ ਉਸ ਨੂੰ ਆਪਣੀ ਜਾਨ ਦੇ ਕੇ ਭਰਨਾ ਪਿਆ। ਇਸ ਲਈ ਉਸ ਦੀ ਅਦੁੱਤੀ ਘਾਲਣਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਦੇ ਐਵਾਰਡ ਨਾਲ ਨਿਵਾਜਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਦਵਿੰਦਰ ਸਿੰਘ ਸੋਢੀ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹੋ ਜਿਹੇ ਮਾਹੌਲ ਵਿਚ ਵੀ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਮਨੁੱਖੀ ਹੱਕਾਂ ਦੀ ਲੜਾਈ ਲਈ ਬੀੜਾ ਚੁੱਕਿਆ ਅਤੇ ਮਨੁੱਖੀ ਅਧਿਕਾਰ ਕਾਰਕੁੰਨ ਵਜੋਂ ਜਸਪਾਲ ਸਿੰਘ ਢਿੱਲੋਂ ਅਮਰੀਕ ਸਿੰਘ ਮੁਕਤਸਰ, ਰਾਮ ਨਾਰਾਇਣ ਕੁਮਾਰ ਅਤੇ ਹੋਰ ਪ੍ਰਮੁੱਖ ਮਨੁੱਖੀ ਅਧਿਕਾਰ ਸੰਗਠਨਾਂ ਦੇ ਸਾਥੀਆਂ ਨਾਲ ਮਿਲਕੇ ਮਾਝੇ ਦੇ ਦੂਰ-ਦੁਰਾਡੇ ਖੇਤਰਾਂ ’ਚ ਜਾ ਕੇ ਅਣਪਛਾਤੀਆਂ ਲਾਸ਼ਾਂ ਅਤੇ ਗੈਰ-ਕਾਨੂੰਨੀ ਸਸਕਾਰਾਂ ਦੇ ਤੱਥ ਇਕੱਠੇ ਕਰਕੇ ਸਰਕਾਰੀ ਜ਼ਬਰ ਦੀ ਦਾਸਤਾਨ ਨੂੰ ਦੁਨੀਆਂ ਸਾਹਮਣੇ ਬੇਨਕਾਬ ਕੀਤਾ। ਉਹ ਸ਼ਹੀਦ ਖਾਲੜਾ ਦੀ ਘਾਲਣਾ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਨੂੰ ‘ਫਖ਼ਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਕਰਨ ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਮਨੁੱਖੀ ਹੱਕਾਂ ਅਤੇ ਸੱਚ ਦੀ ਲੜਾਈ ਲੜਨ ਦੀ ਪ੍ਰੇਰਨਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਹੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਜਗਰਾਉਂ ਵਿਖੇ ਆਜ਼ਾਦੀ ਦਿਵਸ ਤਹਿਸੀਲ ਪੱਧਰੀ ਸਮਾਗਮ ਸੰਬੰਧੀ ਰਿਹਰਸਲ ਹੋਈ ਐੱਸ.ਡੀ.ਐੱਮ. ਬਾਦਲ ਦੀਨ ਨੇ...
Ad Position 24
No active advertisement