05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਸੋਹੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚੌਂਕੀਮਾਨ, 5 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਿਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐੱਨ. ਆਰ.

Ad Position 21
No active advertisement
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਮੁੱਲਾਂਪੁਰ ਇਕਾਈ ਪ੍ਰਧਾਨ ਜਗਦੀਪ ਸਿੰਘ ਜੌਨੀ, ਬਲਵੀਰ ਸਿੰਘ ਬਾਸੀਆਂ, ਅਵਤਾਰ ਸਿੰਘ ਖ਼ਾਲਸਾ, ਹੋਰ ਅਹੁਦੇਦਾਰ-ਮੈਂਬਰ ਮੀਟਿੰਗ ਸਮੇਂ। ਤਸਵੀਰ: ਕ੍ਰਿਪਾਲ ਹੰਬੜਾਂ ਡੀ.ਟੀ.ਐੱਫ ਪੰਜਾਬ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ’ਚ ਸ਼ਮੂਲੀਅਤ ਕਰੇਗੀ- ਯੂਨੀਅਨ ਆਗੂ 06-08-2026
ਚੌਂਕੀਮਾਨ, 5 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਿਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐੱਨ.ਆਰ.ਆਈਜ਼, ਨੌਜਵਾਨ ਵੀਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਗਰਪ੍ਰੀਤ ਸਿੰਘ ਧਰਮਕੋਟ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਭਾਈ ਸਤਨਾਮ ਸਿੰਘ ਜੱਟਪੁਰਾ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਤੇ ਕਥਾ ਰਾਹੀਂ ਭਾਈ ਰਣਜੀਤ ਸਿੰਘ ਗੋਮਟੀ ਨੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਉਪਰੰਤ ਸਜਾਏ ਦੀਵਾਨਾਂ ਵਿਚ ਬਾਬਾ ਜੋਗਿੰਦਰ ਸਿੰਘ ਰਕਬੇ ਵਾਲੇ, ਬਾਬਾ ਭਾਗ ਸਿੰਘ ਨਾਨਕਸਰ, ਗਿਆਨੀ ਭੁਪਿੰਦਰ ਸਿੰਘ ਬੋਪਾਰਾਏ ਕਲਾਂ, ਗਿਆਨੀ ਭੁਪਿੰਦਰ ਸਿੰਘ ਸਦਰਵਾਲਾ ਮਖੂ ਵਾਲੇ, ਗਿਆਨੀ ਜਤਿੰਦਰ ਸਿੰਘ ਦਮਦਮੀ ਟਕਸਾਲ, ਗਿਆਨੀ ਸੁਖਚੈਨ ਸਿੰਘ ਦਮਦਮੀ ਟਕਸਾਲ, ਗਿਆਨੀ ਬਲਰਾਜ ਸਿੰਘ ਦਮਦਮੀ ਟਕਸਾਲ, ਭਾਈ ਹਿੰਮਤ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਨਾਨਕਸਰ, ਭਾਈ ਗੁਰਕਾਰਜ ਸਿੰਘ ਅੰਬਾਲੇ ਵਾਲੇ ਦੇ ਕਵੀਸ਼ਰੀ ਜੱਥੇ ਨੇ ਤੇ ਭਾਈ ਕਮਲਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਧੰਨਾ ਭਗਤ ਗਗੜਾ ਵਾਲਿਆਂ , ਭਾਈ ਪਰਮਜੀਤ ਸਿੰਘ ਪੰਮਾ ਲੋਪੋ ਵਾਲਿਆਂ ਦੇ ਕਵੀਸ਼ਰੀ ਜੱਥੇ, ਭਾਈ ਬਾਵਾ ਸਿੰਘ ਹਾਂਸ ਦੇ ਢਾਡੀ ਜੱਥੇ ਤੇ ਬਾਬਾ ਸੰਤੋਖ ਸਿੰਘ ਸਿੱਧਵਾਂ ਕਲਾਂ ਵਾਲਿਆ ਦੇ ਕਵੀਸ਼ਰੀ ਨੇ ਭਰਵੀਂ ਹਾਜ਼ਰੀ ਲਗਵਾਈ। ਇਸ ਮੌਕੇ ਜਥੇਬੰਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਚੇਅਰਮੈਨ ਹਰਬੀਰ ਸਿੰਘ ਇਯਾਲੀ, ਸ਼੍ਰੋਮਣੀ ਅਕਾਲੀ ਦਲ (ਬ) ਦਾ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਚੇਅਰਮੈਨ ਡਾ: ਅਮਰਜੀਤ ਸਿੰਘ ਮੁੱਲਾਂਪੁਰ, ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ ਤੇ ਪ੍ਰਧਾਨ ਵਿੱਕੀ ਚੌਧਰੀ ਨੇ ਵੀ ਸਮਾਗਮ ਵਿਚ ਹਾਜ਼ਰੀ ਲਵਾਈ। ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ, ਹਰਨੇਕ ਸਿੰਘ ਬੜਿੰਗ, ਪ੍ਰਧਾਨ ਸੁਖਮਿੰਦਰ ਸਿੰਘ ਕਾਕਾ ਸੋਹੀਆਂ, ਸੂਬੇਦਾਰ ਸੁਖਜੀਤ ਸਿੰਘ ਸੋਹੀਆਂ, ਪ੍ਰਧਾਨ ਗੁਰਦੇਵ ਸਿੰਘ ਸੋਹੀਆਂ, ਜਗਤਾਰ ਸਿੰਘ ਕੁਲਾਰ ਤੇ ਦਲਜੀਤ ਸਿੰਘ ਸੋਨੂੰ ਦੀ ਅਗਵਾਈ ਵਿਚ ਗੁਰਦੁਆਰਾ ਕਮੇਟੀ ਤੇ ਪਤਵੰਤੇ ਸੱਜਣਾਂ ਵੱਲੋਂ ਸੰਆਂ ਮਹਾਂਪੁਰਸ਼ਾਂ ਸਮੇਤ ਕੀਰਤਨੀ ਜੱਥੇ ਅਤੇ ਕਵੀਸ਼ਰੀ ਜੱਥਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਇੰਦਰਜੀਤ ਸਿਘ ਖ਼ਾਲਸਾ ਪੱਬੀਆਂ, ਸੁਖਦੀਪ ਸਿੰਘ, ਕੁਲਵੰਤ ਸਿੰਘ, ਜਗਮੋਹਨ ਸਿੰਘ, ਬਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਸਰਾਂ, ਮਿਸਤਰੀ ਦਵਿੰਦਰ ਸਿੰਘ, ਹਰਮਨਦੀਪ ਸਿੰਘ, ਜੁਗਰਾਜ ਸਿੰਘ ਸੁਮਲ, ਮਹਿੰਦਰ ਸਿੰਘ, ਗੁਰਦੇਵ ਸਿੰਘ, ਮਹਿੰਦਰਜੀਤ ਸਿੰਘ, ਪਿਆਰਾ ਸਿੰਘ, ਨਿਰਭੈ ਸਿੰਘ, ਗੁਰਦੀਪ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਈਸੜੂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਭਾਈ ਜਸਵੰਤ ਸਿੰਘ ਖਾਲੜਾ ਨੂੰ ‘ਫਖ਼ਰ-ਏ-ਕੌਮ’ ਐਵਾਰਡ ਦਿੱਤਾ ਜਾਵੇ- ਭਾਈ ਦਵਿੰਦਰ ਸਿੰਘ ਸੋਢੀ
Ad Position 24
No active advertisement