ਜਗਰਾਉਂ ਦੇ ਕਈ ਇਲਾਕਿਆਂ ਦੀ ਸੀਵਰੇਜ ਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਮੁੱਦਾ ਵਿਧਾਨ ਸਭਾ ਵਿੱਚ ਗੂੰਜਿਆ
ਜਗਰਾਉਂ, 6 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਜੁੜੀ ਗੰਭੀਰ ਸਮੱਸਿਆ ਨੂੰ ਸਬੰਧਿਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਦੱਸਿਆ ਕਿ ਰਾਮਪੁਰਾ ਮੁਹੱਲਾ, ਗਾਂਧੀ ਨਗਰ, ਗੋਲਡਨ ਬਾਗ, ਦਸ਼ਮੇਸ਼ ਨਗਰ, ਮਾਡਰਨ ਟਾਊਨ, ਮੋਤੀ ਬਾਗ, ਈਸਟ ਬਾਗ, ਕਪੂਰ ਇਨਕਲੇਵ, ਸਿਟੀ ਇਨਕਲੇਵ, ਮਧੁ ਇਨਕਲੇਵ, ਅਜੀਤ ਨਗਰ ਅਤੇ ਰਾਣੀਵਾਲਾ ਖੂਹ ਸਮੇਤ ਕਈ ਇਲਾਕਿਆਂ ਦੇ ਵਸਨੀਕ ਲੰਬੇ ਸਮੇਂ ਤੋਂ ਸੀਵਰੇਜ ਜਾਮ ਹੋਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।
ਪ
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਆਪਣੇ ਹਲਕੇ ਦੀਆਂ ਸਮੱਸਿਆਵਾਂ ਉਠਾਉਣ ਸਮੇਂ। ਅਜੀਤ ਤਸਵੀਰ
ਤੀਆਂ ਦੇ ਤਿਉਹਾਰ ਵਿੱਚ ਵੱਡੀ ਗਿਣਤੀ ਵਿੱਚ ਹਾਜਰ ਪਿੰਡ ਦੀਆਂ ਔਰਤਾਂ। ਤਸਵੀਰਾਂ: ਤੇਜਿੰਦਰ ਸਿੰਘ ਚੱਢਾ
07-08-2026
ਜਗਰਾਉਂ, 6 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਜੁੜੀ ਗੰਭੀਰ ਸਮੱਸਿਆ ਨੂੰ ਸਬੰਧਿਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਦੱਸਿਆ ਕਿ ਰਾਮਪੁਰਾ ਮੁਹੱਲਾ, ਗਾਂਧੀ ਨਗਰ, ਗੋਲਡਨ ਬਾਗ, ਦਸ਼ਮੇਸ਼ ਨਗਰ, ਮਾਡਰਨ ਟਾਊਨ, ਮੋਤੀ ਬਾਗ, ਈਸਟ ਬਾਗ, ਕਪੂਰ ਇਨਕਲੇਵ, ਸਿਟੀ ਇਨਕਲੇਵ, ਮਧੁ ਇਨਕਲੇਵ, ਅਜੀਤ ਨਗਰ ਅਤੇ ਰਾਣੀਵਾਲਾ ਖੂਹ ਸਮੇਤ ਕਈ ਇਲਾਕਿਆਂ ਦੇ ਵਸਨੀਕ ਲੰਬੇ ਸਮੇਂ ਤੋਂ ਸੀਵਰੇਜ ਜਾਮ ਹੋਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਬਰਸਾਤ ਦੇ ਦਿਨਾਂ ਵਿੱਚ ਸੜਕਾਂ ਅਤੇ ਗਲੀਆਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਸਿਹਤ ਸੰਬੰਧੀ ਖਤਰੇ ਵੀ ਪੈਦਾ ਹੋ ਜਾਂਦੇ ਹਨ। ਬੀਬੀ ਮਾਣੂੰਕੇ ਨੇ ਵਿਧਾਨ ਸਭਾ ਵਿੱਚ ਮੰਗ ਕਰਦਿਆਂ ਕਿਹਾ ਕਿ ਸਾਲ 2022-23 ਤੋਂ ਲੰਬਿਤ ਪਈ ਸੀਵਰੇਜ ਡੀ.ਪੀ.ਆਰ. ਨੂੰ ਤੁਰੰਤ ਮਨਜ਼ੂਰੀ ਦੇ ਕੇ ਅਮਲੀ ਜਾਮਾ ਪਹਿਨਾਇਆ ਜਾਵੇ, ਤਾਂ ਜੋ ਇਨ੍ਹਾਂ ਇਲਾਕਿਆਂ ਵਿੱਚ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਸਥਾਈ ਤੇ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਹਲਕੇ ਦੇ ਹਰ ਇਲਾਕੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਜਲਦੀ ਹੱਲ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਇਸ ਪ੍ਰਾਜੈਕਟ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਜਿੱਥੇ ਹਰ ਹਲਕੇ ਦੇ ਵਿਧਾਇਕ ਨੇ ਆਪਣੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਵਿਧਾਨ ਸਭਾ ਸੈਸ਼ਨ ’ਚ ਰੱਖੀਆਂ ਉੱਥੇ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਹੀ ਆਪਣੇ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਸੈਸ਼ਨ ’ਚ ਰੱਖੀਆਂ। ਇਸੇ ਤਹਿਤ ਹੀ ਬੀਬੀ ਮਾਣੂੰਕੇ ਕਿਸਾਨਾਂ ਨੂੰ ਮੰਡ ਏਰੀਏ ਵਿਚ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਕੁਝ ਜਗ੍ਹਾ ’ਤੇ ਜੰਗਲੀ ਸੂਰ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ ਤੇ ਕੁਝ ਪਿੰਡਾਂ ’ਚ ਰੋਜ਼ ਵੀ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਤੋਂ ਇਸ ਸਮੱਸਿਆ ਤੋਂ ਕਿਸਾਨਾਂ ਨੂੰ ਨਿਜ਼ਾਤ ਦਿਵਾਉਣ ਦੀ ਮੰਗ ਰੱਖੀ ਤਾਂ ਕਿ ਕਿਸਾਨਾਂ ਦਾ ਨੁਕਸਾਨ ਨਾ ਹੋਵੇ।