ਤੀਆਂ ਦੇ ਮੇਲੇ ’ਚ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦਾ ਰੰਗ ਬਿਖੇਰਿਆ
ਰਾਏਕੋਟ, 7 ਅਗਸਤ (ਸੁਸ਼ੀਲ) ਨਜ਼ਦੀਕੀ ਪਿੰਡ ਤਲਵੰਡੀ ਰਾਏ ਦੇ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਵਿਚ ਸੀ. ਐੱਚ.
ਰਾਏਕੋਟ, 7 ਅਗਸਤ (ਸੁਸ਼ੀਲ) ਨਜ਼ਦੀਕੀ ਪਿੰਡ ਤਲਵੰਡੀ ਰਾਏ ਦੇ ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਵਿਚ ਸੀ.ਐੱਚ.ਟੀ ਪ੍ਰਭਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ। ਇਸ ਮੌਕੇ ਸਰਪੰਚ ਕਰਮਜੀਤ ਕੌਰ ਮੁੱਖ ਮਹਿਮਾਨ ਵਜ਼ੋਂ ਪਹੁੰਚੇ ਅਤੇ ਸਭ ਨੂੰ ਤੀਆਂ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਤੀਆਂ ਦੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਰੰਗ-ਬਿਰੰਗੇ ਪਹਿਰਾਵੇ ਪਾ ਕੇ ਸ਼ਿਰਕਤ ਕੀਤੀ। ਸਕੂਲ ਦੇ ਵਿਹੜੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਤੀਆਂ ਦੇ ਗੀਤਾਂ, ਗਿੱਧੇ ਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ । ਵਿਦਿਆਰਥਣਾਂ ਨੇ ਪੰਜਾਬੀ ਲੋਕ-ਗੀਤਾਂ ਅਤੇ ਬੋਲੀਆਂ ’ਤੇ ਗਿੱਧਾ ਪਾ ਕੇ ਆਪਣੀ ਰਿਵਾਇਤੀ ਨਾਚ ਕਲਾ ਦਾ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਸਾਡੀ ਅਮੀਰ ਪੰਜਾਬੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜ ਕੇ ਰੱਖਦੇ ਹਨ। ਸਕੂਲ ਪ੍ਰਬੰਧਕਾਂ ਨੇ ਸਮਾਗਮ ਦੀ ਸਫ਼ਲਤਾ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਖੂਬ ਮੌਜ-ਮਸਤੀ ਕੀਤੀ ਅਤੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਸਮੇਂ ਚੇਅਰਮੈਨ ਕਮਲਜੀਤ ਕੌਰ, ਗੁਰਜੀਤ ਕੌਰ ਧਾਲੀਵਾਲ, ਪਰਮਜੀਤ ਕੌਰ, ਨਵਜੀਤ ਕੌਰ, ਬਲਜੀਤ ਕੌਰ ਧਾਲੀਵਾਲ, ਕਿਰਨਜੀਤ ਕੌਰ, ਸੁਖਵੀਰ ਕੌਰ ਤੇ ਸਕੂਲ ਸਟਾਫ਼ ਗੁਰਸੇਵਕ ਸਿੰਘ, ਜਗਜੀਤ ਸਿੰਘ, ਸਤਵਿੰਦਰਜੀਤ ਕੌਰ, ਗੁਰਵਿੰਦਰ ਸਿੰਘ, ਅਮਨਦੀਪ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।