08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿਹਤ ਕਰਮਚਾਰੀ ਚੰਡੀਗੜ੍ਹ ਦੀ ਮਹਾਂਰੈਲੀ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਏ

ਹਠੂਰ, 7 ਅਗਸਤ (ਜਸਵਿੰਦਰ ਸਿੰਘ ਛਿੰਦਾ)-ਆਨਲਾਈਨ ਕੰਮਾਂ ਦਾ ਬਾਈਕਾਟ ਕਰਨ ਸਬੰਧੀ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂਰੈਲੀ ’ਚ ਸ਼ਾਮਿਲ ਹੋਣ ਲਈ ਸੀ. ਐੱਚ.

Ad Position 21
No active advertisement
ਅਜੀਤ ਡੈਸਕ 08-08-2026
ਹਠੂਰ, 7 ਅਗਸਤ (ਜਸਵਿੰਦਰ ਸਿੰਘ ਛਿੰਦਾ)-ਆਨਲਾਈਨ ਕੰਮਾਂ ਦਾ ਬਾਈਕਾਟ ਕਰਨ ਸਬੰਧੀ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂਰੈਲੀ ’ਚ ਸ਼ਾਮਿਲ ਹੋਣ ਲਈ ਸੀ.ਐੱਚ.ਸੀ. ਹਠੂਰ ਅਧੀਨ ਆਉਂਦੇ ਸੈਂਟਰਾਂ ਦੇ ਸਮੁੱਚੇ ਮੇਲ-ਫੀਮੇਲ ਸਿਹਤ ਕਰਮਚਾਰੀ, ਸੀ.ਐੱਚ.ਸੀ. ਹਠੂਰ ਤੋਂ ਰਵਾਨਾ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੀ.ਐੱਚ.ਸੀ. ਹਠੂਰ ਯੂਨੀਅਨ ਦੀ ਪ੍ਰਧਾਨ ਜਸਵਿੰਦਰ ਕੌਰ ਐੱਲ.ਐੱਚ.ਵੀ., ਸਵਰਨ ਸਿੰਘ ਐੱਚ.ਆਈ, ਸਰਬਜੀਤ ਕੌਰ ਏ.ਐੱਨ.ਐੱਮ. ਤੇ ਕੁਲਜੀਤ ਸਿੰਘ ਬੀ.ਈ.ਈ. ਨੇ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰ ਮੇਲ-ਫੀਮੇਲ ਹਮੇਸ਼ਾਂ ਲੋਕਾਂ ਦੀ ਸਿਹਤ ਤੇ ਭਲਾਈ ਨੂੰ ਪਹਿਲ ਦਿੰਦੇ ਆ ਰਹੇ ਹਨ ਤੇ ਉਨ੍ਹਾਂ ਦਾ ਸੰਘਰਸ਼ ਆਪਣੇ ਹੱਕਾਂ ਲਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਖਵੰਤ ਕੌਰ, ਸੰਦੀਪ ਕੌਰ, ਲਵਪ੍ਰੀਤ ਕੌਰ, ਕਿਰਨਦੀਪ ਕੌਰ, ਜਸਵਿੰਦਰ ਕੌਰ, ਕਿਰਨਜੀਤ ਕੌਰ, ਗੁਰਬਖਸ ਸਿੰਘ, ਭੁਪਿੰਦਰ ਸਿੰਘ, ਸਤਿਨਾਮ ਸਿੰਘ, ਹਰਬੰਸ ਸਿੰਘ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਪ੍ਰਕਾਸ ਸਿੰਘ, ਬਲਜੀਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀਆਂ ਵਿਦਿਆਰਥਣਾਂ ਨੇ ਪੀ.ਪੀ.ਟੀ. ਪੇਸ਼ਕਾਰੀ ਮੁਕਾਬਲੇ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੱਕੀ ਅੱਬੂਵਾਲ ਦਲਿਤ ਵੈੱਲਫੇਅਰ ਐਂਡ ਡਿਵੈਲਪਮੈਂਟ ਬੋਰਡ ਦੇ ਹਲਕਾ ਰਾਏਕੋਟ ਚੇਅਰਮੈਨ ਨਿਯੁਕਤ
Ad Position 24