ਡੀ.ਏ.ਵੀ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਜਗਰਾਉਂ, 7 ਅਗਸਤ (ਵਿਨੋਦ ਕੁਮਾਰ)-ਡੀ. ਏ.
ਜਗਰਾਉਂ, 7 ਅਗਸਤ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਤੀਆਂ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਬਹੁਤ ਹੀ ਸੋਹਣੇ ਲੱਗ ਰਹੇ ਸਨ। ਬੱਚਿਆਂ ਨੇ ਤੀਜ ਨਾਲ ਸਬੰਧਤ ਲੋਕ - ਗੀਤਾਂ ’ਤੇ ਗਿੱਧਾ, ਭੰਗੜਾ ਅਤੇ ਹੋਰ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਝੂਲਿਆਂ, ਰੰਗ-ਬਰੰਗੀਆਂ ਸਜਾਵਟਾਂ ਅਤੇ ਪੰਜਾਬੀ ਲੋਕ ਸੱਭਿਆਚਾਰ ਨਾਲ ਜੁੜੀਆਂ ਗਤੀਵਿਧੀਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਡਾ. ਵੇਦ ਵਰਤ ਪਲਾਹ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਤੀਜ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀਆਂ ਰਵਾਇਤਾਂ, ਵਿਰਸੇ ਅਤੇ ਸੰਸਕਾਰਾਂ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ।