07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਵਿਦਿਆਰਥਣਾਂ ਨੇ ਬੀ.ਏ. ਭਾਗ-ਤੀਜਾ ਦੇ ਨਤੀਜਿਆਂ ’ਚ ਨਾਮਣਾ ਖੱਟਿਆ

ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ.

Ad Position 21
No active advertisement
ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀਆਂ ਬੀ.ਏ. ਭਾਗ-ਤੀਜਾ ਦੀਆਂ ਹੋਣਹਾਰ ਵਿਦਿਆਰਥਣਾਂ। 08-08-2026
ਰਾਏਕੋਟ, 7 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ. ਭਾਗ ਤੀਜਾ ਦੇ ਨਤੀਜਿਆਂ ਵਿਚ ਰਾਏਕੋਟ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ ਸ਼ਾਨਦਾਰ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਡਾ: ਰਜਨੀ ਬਾਲਾ ਨੇ ਦੱਸਿਆ ਕਿ ਸੰਸਥਾ ਦੀਆਂ ਵਿਦਿਆਰਥਣਾਂ ਨੇ ਆਪਣੀ ਲਗਨ ਅਤੇ ਸਖ਼ਤ ਮਿਹਨਤ ਦੀ ਬਦੌਲਤ ਨਤੀਜਿਆਂ ਵਿਚ ਮੱਲਾਂ ਮਾਰੀਆਂ ਹਨ।ਉਨ੍ਹਾਂ ਦੱਸਿਆ ਕਿ ਵਿਦਿਆਰਥਣ ਕੁਲਦੀਪ ਕੌਰ ਨੇ 78.20 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬਲਦੀਪ ਕੌਰ ਨੇ 76.41 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਨੇ 73.04 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਵਿਦਿਆਰਥਣਾਂ ਦੀ ਇਸ ਬੇਮਿਸਾਲ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਜਿੰਦਰ ਕੌੜਾ, ਜਨਰਲ ਸਕੱਤਰ ਸੁਨੀਲ ਸ਼ਰਮਾ ਅਤੇ ਪ੍ਰਿੰਸੀਪਲ ਡਾ: ਰਜਨੀ ਬਾਲਾ ਨੇ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਕਾਲਜ ਪ੍ਰਬੰਧਕੀ ਕਮੇਟੀ ਨੇ ਆਖ ਿਆ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥਣਾਂ ਦੀ ਅਣਥੱਕ ਮਿਹਨਤ, ਅਧਿਆਪਕਾਂ ਦੀ ਸਮਰਪਿਤ ਭਾਵਨਾ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਦਾ ਹੀ ਨਤੀਜਾ ਹੈ। ਉਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਵਿਦਿਆਰਥਣਾਂ ਭਵਿੱਖ ਵਿਚ ਵੀ ਉੱਚ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਇਸੇ ਤਰ੍ਹਾਂ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਨੂਰਪੁਰ ਬੇਟ ਨੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24