08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦਾਖਾ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਲਈ ਨੁੱਕੜ ਮੀਟਿੰਗਾਂ ਸ਼ੁਰੂ-ਜਸਕਰਨ ਦਿਉਲ

ਜਗਰਾਉਂ/ਚੌਂਕੀਮਾਨ, 8 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਕਿ ਇੰਨ੍ਹਾਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰ ਸਕੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਪਿੰਡ ਛੱਜਾਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾਂ ਪ੍ਰਧਾਨ ਸਵਰਨ ਸਿੰਘ ਛੱਜਾਵਾਲ (ਸਾਬਕਾ ਸਰਪੰਚ) ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਿਖੇ ਤੀਆਂ ਤੀਜ ਪ੍ਰੋਗਰਾਮ ਸਮੇਂ ਗਿੱਧਾ ਪਾਉਂਦੀਆਂ ਮੁਟਿਆਰਾਂ। ਤਸਵੀਰ: ਕ੍ਰਿਪਾਲ ਹੰਬੜਾਂ 09-08-2026
ਜਗਰਾਉਂ/ਚੌਂਕੀਮਾਨ, 8 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਕਿ ਇੰਨ੍ਹਾਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰ ਸਕੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਪਿੰਡ ਛੱਜਾਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾਂ ਪ੍ਰਧਾਨ ਸਵਰਨ ਸਿੰਘ ਛੱਜਾਵਾਲ (ਸਾਬਕਾ ਸਰਪੰਚ) ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਦਿਉਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂਆਂ ਨੂੰ ਨਾਲ ਲੈ ਕੇ ਹਰ ਵਰਗ ਦੇ ਨੌਜਵਾਨਾਂ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਪੰਜਾਬ ਦੇ ਵਿਕਾਸ ਅਤੇ ਪੰਜਾਬ ਦੇ ਮੁੱਦਿਆਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੱਲ ਕਰ ਸਕਦੀ ਹੈ, ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਹਲਕੇ ਵਿਚ ਯੂਥ ਵਿੰਗ ਦਾ ਵਿਸਥਾਰ ਕੀਤਾ ਜਾਵੇਗਾ, ਜਿਸ ਵਿਚ ਨੌਜਵਾਨਾਂ ਨੂੰ ਅਹਿਮ ਜਿੰਮੇਵਾਰੀਆਂ ਸੌਂਪੀਆ ਜਾਣਗੀਆਂ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦਿੱਤੀਆਂ ਹਨ ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਹਨ ਤੇ ਉਹ ਸੂਬੇ ਦੀ ਵਾਗਡੋਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇਣ ਲਈ ਉਤਾਵਲੇ ਹਨ। ਇਸ ਮੌਕੇ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੇ ਆਏ ਆਗੂਆਂ ਦਾ ਧੰਨਵਾਦ ਅਤੇ ਸਨਮਾਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਪ੍ਰਧਾਨ ਗੁਰਦੀਪ ਸਿੰਘ ਫੱਲੇਵਾਲ ਤੇ ਯੂਥ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਲੁਧਿਆਣਾ ਦੇ ਪਰਿਵਾਰ ਵਲੋਂ ਵੱਡਾ ਪੱਖਾ ਲਗਾਇਆ * ਜੱਥੇਦਾਰ ਹਰਪਾਲ ਸਿੰਘ ਜੱਲ੍ਹਾ,...
Ad Position 24