08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜੰਤਰ ਮੰਤਰ ’ਤੇ ਵਿਦਿਆਰਥੀਆਂ ਉੱਪਰ ਲਾਠੀਚਾਰਜ ਬਾਅਦ ਗ੍ਰਹਿ ਮੰਤਰੀ ਵੀ ਅਸਤੀਫ਼ਾ ਦੇਵੇ-ਬੁਲਾਰੇ

ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਗੁਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਤਲਵੰਡੀ ਕਲਾਂ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਜਥੇਦਾਰ ਗੁਰਮੇਲ ਸਿੰਘ ਢੱਟ, ਨਿਰਭੈ ਸਿੰਘ ਤਲਵੰਡੀ, ਜਸਵੰਤ ਸਿੰਘ ਮਾਨ, ਗੁਰਸੇਵਕ ਸਿੰਘ ਸੋਨੀ ਸਵੱਦੀ ਹੋਰਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਪੁਲਿਸ ਥਾਣਾ ਸਦਰ ਰਾਏਕੋਟ ਦਾ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਗੁੰਮ ਹੋਏ ਮੋਬਾਈਲ ਨੂੰ ਅਮਰੀਕ ਸਿੰਘ ਨੂੰ ਸੌਂਪਦਾ ਹੋਇਆ। ਤਸਵੀਰ: ਬਲਵਿੰਦਰ ਸਿੰਘ ਲਿੱਤਰ 09-08-2026
ਮੁੱਲਾਂਪੁਰ-ਦਾਖਾ, 8 ਅਗਸਤ (ਨਿਰਮਲ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਗੁਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਤਲਵੰਡੀ ਕਲਾਂ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਜਥੇਦਾਰ ਗੁਰਮੇਲ ਸਿੰਘ ਢੱਟ, ਨਿਰਭੈ ਸਿੰਘ ਤਲਵੰਡੀ, ਜਸਵੰਤ ਸਿੰਘ ਮਾਨ, ਗੁਰਸੇਵਕ ਸਿੰਘ ਸੋਨੀ ਸਵੱਦੀ ਹੋਰਨਾਂ ਨੇ ਸ਼ਮੂਲੀਅਤ ਕੀਤੀ। ਜਸਦੇਵ ਸਿੰਘ ਲਲਤੋਂ ਨੇ ਕੇਂਦਰ ਦੀ ਸਿੱਖਿਆ ਨੀਤੀ ’ਤੇ ਤੰਜ਼ ਕੱਸਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਭਾਰਤ ਸਰਕਾਰ ਵਿਚ ਸਿੱਖਿਆ ਮੰਤਰਾਲੇ ਵਲੋਂ ਨੀਟ ਦਾ ਪਰਚਾ ਲੀਕ ਹੋਣ ਦੇ ਮਾਮਲੇ ’ਚ ਦੋਸ਼ੀਆਂ ਨੂੰ ਸਜ਼ਾਵਾਂ ਦੀ ਥਾਂ ਦੇਸ਼ ਭਰ ਦੇ ਵਿਦਿਆਰਥੀਆਂ ਵਲੋਂ ਜੰਤਰ-ਮੰਤਰ ’ਤੇ 26 ਦਿਨ ਅੰਦੋਲਨ ਦੇ ਆਖਰੀ ਦਿਨਾਂ ’ਚ ਲਾਠੀਚਾਰਜ, ਹੰਝੂ ਗੈਸ ਮੰਦਭਾਗਾ ਹੈ। ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ 25 ਜੁਲਾਈ ਨੂੰ ਕੇਂਦਰੀ ਹਕੂਮਤ ਦੇ ਮੰਤਰੀਆਂ ਵਲੋਂ ਅੰਦੋਲਨਕਾਰੀ ਵਿਦਿਆਰਥੀਆਂ ਦੇ ਵਫਦ ਨਾਲ ਕੀਤੇ ਸਮਝੌਤੇ ਨੂੰ ਸਿਰੇ ਨਾ ਲਾਉਣਾ, ਕਈ ਰਾਜਾਂ ’ ਚ ਵਿਦਿਆਰਥੀ ਕਾਰਕੁੰਨਾਂ ਦੀ ਫੜੋ-ਫੜੀ ਬਾਅਦ ਵਿਦਿਆਰਥੀ ਅੰਦੋਲਨ ਜਿਉਂ ਦਾ ਤਿਉਂ ਹੈ, ਜੋ ਪਰਚੇ ਲੀਕ ਹੋਣ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਕਰ ਰਿਹਾ। ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਵਾਂਗ ਭਾਰਤ ਦੇ ਗ੍ਰਹਿ ਮੰਤਰੀ ਨੂੰ ਵੀ ਅਸਤੀਫਾ ਦੇਣਾ ਚਾਹੀਦਾ। ਪ੍ਰਧਾਨ ਗੁਰਦਿਆਲ ਸਿੰਘ ਨੇ ਕਿਹਾ ਕਿ ਹਿੰਦੋਸਤਾਨ ’ਚ ਸਿਹਤ ਸੇਵਾਵਾਂ ਦੀ ਗੱਲ ਹੋਵੇ ਜਾਂ ਸਿੱਖਿਆ, ਦੋਵਾਂ ’ਤੇ ਸਰਮਾਏਦਾਰਾਂ ਦਾ ਗਲਬਾ ਖਤਮ ਹੋਣਾ ਚਾਹੀਦਾ। ਕੇਂਦਰ ਸਰਕਾਰ ਵਲੋਂ ਨੀਟ ਦਾ ਪਰਚਾ ਲੀਕ ਹੋਣ ਬਾਅਦ ਵਿਦਿਆਰਥੀ ਵਰਗ ਦਾ ਭਰੋਸਾ ਮੁੜ ਕਾਇਮ ਕਰਨ ਲਈ ਸਰਕਾਰ ਨੂੰ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰ ਦੀ ਲੋੜ ਹੈ। ਮੀਟਿੰਗ ਸਮੇਂ ਪੰਜਾਬ ਦੀ ਮੁਲਾਜ਼ਮ ਲਹਿਰ ਦੇ ਚੰਡੀਗੜ੍ਹ ਮਾਰਚ ਅੰਦੋੋਲਨਕਾਰੀ ਮੁਲਾਜ਼ਮਾਂ ਉੱਪਰ ਪਾਣੀ ਦੀਆਂ ਬੁਛਾੜਾਂ ਮਾਰ ਕੇ ਜ਼ਮਹੂਰੀ ਹੱਕਾਂ ਨੂੰ ਦਰੜਨ ਦੀ ਵੀ ਨਿੰਦਾ ਹੋਈ। ਇਸ ਸਮੇਂ ਗੁਰਦੇਵ ਸਿੰਘ ਢੱਟ, ਲਛਮਣ ਸਿੰਘ ਸਿੱਧਵਾਂ, ਨਿਰਭੈ ਸਿੰਘ ਤਲਵੰਡੀ, ਹਰਦੇਵ ਸਿੰਘ ਤਲਵੰਡੀ, ਸੋਹਣ ਸਿੰਘ ਸਵੱਦੀ, ਕੁਲਦੀਪ ਸਿੰਘ ਸਵੱਦੀ, ਅਮਰਜੀਤ ਸਿੰਘ ਸੇਖੋਂ ਪੰਡੋਰੀ, ਡਾ. ਗੁਰਮੇਲ ਸਿੰਘ ਕੁਲਾਰ ,ਅਮਰਜੀਤ ਸਿੰਘ ਖੰਜਰਵਾਲ, ਗੁਰਚਰਨ ਸਿੰਘ ਮੰਡਿਆਣੀ, ਗੁਰਮੀਤ ਸਿੰਘ ਵਿਰਕ, ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਦਾਖ਼ਲੇ 15 ਅਗਸਤ ਤੱਕ - ਡਾ. ਰਵਿੰਦਰ ਕੌਰ ਅਗਲੀ ਖ਼ਬਰ ਸੀਟੂ ਵਲੋਂ ਕੱਲ੍ਹ ਦੇ ‘ਜੇਲ੍ਹ ਭਰੋ ਅੰਦੋਲਨ’ ਨੂੰ ਸਫ਼ਲ ਬਣਾਉਣ ਦੀ ਅਪੀਲ
Ad Position 24