08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਦਾਖ਼ਲੇ 15 ਅਗਸਤ ਤੱਕ - ਡਾ. ਰਵਿੰਦਰ ਕੌਰ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੇਂਡੂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਦਾਖ਼ਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰਜਕਾਰੀ ਪਿ੍ੰ: ਡਾ.

Ad Position 21
No active advertisement
ਡਾ. ਰਵਿੰਦਰ ਕੌਰ ਦਾਖ਼ਲਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 09-08-2026
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੇਂਡੂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਦਾਖ਼ਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰਜਕਾਰੀ ਪਿ੍ੰ: ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਵਿਚ ਵੱਖ-ਵੱਖ ਡਿਗਰੀ ਅਤੇ ਡਿਪਲੋਮਾ ਕੋਰਸਾਂ ਲਈ ਯੋਗਤਾ ਦੀਆਂ ਸ਼ਰਤਾਂ ਤੈਅ ਕੀਤੀਆਂ ਗਈਆਂ ਹਨ। ਜਿਸ ਵਿਚ ਬੀ.ਏ. ਵਿਚ ਦਾਖ਼ਲਾ ਪ੍ਰਾਪਤ ਕਰਨ ਲਈ ਵਿਦਿਆਰਥਣਾਂ ਦਾ ਬਾਰ੍ਹਵੀਂ ਜਮਾਤ ਪਾਸ ਹੋਣਾ ਜ਼ਰੂਰੀ ਹੈ ਅਤੇ ਜੇਕਰ ਕਿਸੇ ਵਿਦਿਆਰਥਣ ਦੀ ਬਾਰ੍ਹਵੀਂ ਜਮਾਤ ਵਿਚੋਂ ਕਿਸੇ ਇਕ ਵਿਸ਼ੇ ਵਿਚ ਕੰਪਾਰਟਮੈਂਟ ਹੈ ਤਾਂ ਘੱਟੋ-ਘੱਟ 20 ਫ਼ੀਸਦੀ ਅੰਕਾਂ ਨਾਲ ਉਹ ਵੀ ਅਪਲਾਈ ਕਰ ਸਕਦੀ ਹੈ। ਇਸੇ ਤਰ੍ਹਾਂ ਬੀ.ਸੀ.ਏ ਅਤੇ ਬੀ.ਕਾਮ ਕੋਰਸਾਂ ਵਿਚ ਦਾਖ਼ਲਾ ਲੈਣ ਲਈ ਬਾਰ੍ਹਵੀਂ ਵਿੱਚੋਂ ਘੱਟੋ-ਘੱਟ 50 ਫ਼ੀਸਦੀ ਅੰਕ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਐੱਮ.ਏ. ਪੰਜਾਬੀ ਅਤੇ ਐੱਮ.ਏ. ਹਿਸਟਰੀ ਵਿਚ ਦਾਖ਼ਲਾ ਪ੍ਰਾਪਤ ਕਰਨ ਲਈ ਗਰੈਜ਼ੂਏਸ਼ਨ (ਬੀ.ਏ) ਵਿਚੋਂ ਘੱਟੋ-ਘੱਟ 50 ਫ਼ੀਸਦੀ ਅੰਕ ਹੋਣੇ ਜ਼ਰੂਰੀ ਹਨ। ਅਨੁਸੂਚਿਤ ਜਾਤੀ ਸ਼੍ਰੇਣੀ ਲਈ ਇਹ ਯੋਗਤਾ 40 ਫ਼ੀਸਦੀ ਰੱਖੀ ਗਈ ਹੈ। ਪੀ.ਜੀ.ਡੀ.ਸੀ.ਏ. ਦਾ ਦਾਖ਼ਲਾ ਪ੍ਰਾਪਤ ਕਰਨ ਲਈ ਬੀ.ਏ. ਬੀ.ਸੀ.ਏ ਜਾਂ ਬੀ.ਕਾਮ ਵਿਚੋਂ 50 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ 2026 ਤੋਂ ਪਹਿਲਾਂ-ਪਹਿਲਾਂ ਕਾਲਜ ਨਾਲ ਸੰਪਰਕ ਕਰਕੇ ਆਪਣਾ ਦਾਖ਼ਲਾ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਨਾਲ ਦੇਸ਼ ਦੀ ਖੇਤੀ, ਸਨਅਤ ਤੇ ਸੇਵਾ ਸੈਕਟਰ ਤਬਾਹ ਹੋਣਗੇ-ਖੰਨਾ ਅਗਲੀ ਖ਼ਬਰ ਜੰਤਰ ਮੰਤਰ ’ਤੇ ਵਿਦਿਆਰਥੀਆਂ ਉੱਪਰ ਲਾਠੀਚਾਰਜ ਬਾਅਦ ਗ੍ਰਹਿ ਮੰਤਰੀ ਵੀ ਅਸਤੀਫ਼ਾ ਦੇਵੇ-ਬੁਲਾਰੇ
Ad Position 24