10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਲਾਇਨਜ਼ ਕਲੱਬ ਜਗਰਾਉਂ ਨੇ ਮਲਕ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤੇ ਹੋਰ ਸਮਾਨ ਦਿੱਤਾ

ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-15 ਅਗਸਤ ਦੇ ਮੱਦੇਨਜ਼ਰ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਦੇੇ ਮੱਦੇਨਜ਼ਰ ਐੱਸ. ਐੱਸ.

Ad Position 21
No active advertisement
ਮਲਕ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤੇ ਹੋਰ ਸਮਾਨ ਵੰਡਣ ਸਮੇਂ ਕਲੱਬ ਪ੍ਰਧਾਨ ਅੰਮ੍ਰਿਤ ਥਿੰਦ ਅਤੇ ਸਾਥੀ। ਤਸਵੀਰ: ਭੁਪਿੰਦਰ ਸਿੰਘ ਮੁਰਲੀ 10-08-2026
ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-15 ਅਗਸਤ ਦੇ ਮੱਦੇਨਜ਼ਰ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਦੇੇ ਮੱਦੇਨਜ਼ਰ ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐੱਸ.ਪੀ ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ’ਚ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਚੈੱਕਿੰਗ ਕੀਤੀ ਗਈ। ਇਸ ਚੈੱਕਿੰਗ ਦੌਰਾਨ ਵੱਖ-ਵੱਖ ਥਾਣਿਆਂ ਅਤੇ ਪੁਲਿਸ ਮੁਲਾਜ਼ਮ ਇਸ ਮੁਹਿੰਮ ਵਿਚ ਸ਼ਾਮਿਲ ਹੋਏ। ਇਸ ਦੌਰਾਨ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੀ ਮੌਜੂਦਗੀ ਨੂੰ ਮਜ਼ਬੂਤ ਕੀਤਾ ਗਿਆ। ਇਸ ਮੌਕੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ। ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਲੋਂ ਕੋਈ ਸ਼ੱਕੀ ਜਾਂ ਸਮਾਜ ਵਿਰੋਧੀ ਗਤੀਵਿਧੀ ਕੀਤੀ ਜਾਂਦੀ ਦਿਖਾਈ ਦੇਵੇ ਤਾਂ ਇਸ ਦੀ ਸੂਚਨਾ ਤੁਰੰਤ ਨੇੜਲੇ ਥਾਣੇ ਜਾਂ ਪੁਲਿਸ ਚੌਕੀ ਨੂੰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ’ਤੇ ਬਾਇਉਮੀਟ੍ਰਿਕ ਪ੍ਰਣਾਲੀ ਬਣੀ ਲਾਭਪਾਤਰੀਆਂ ਅਤੇ ਡਿਪੂ ਹੋਲਡਰਾਂ ਲਈ ਖੱਜਲ-ਖੁਆਰੀ ਦਾ ਕਾ... ਅਗਲੀ ਖ਼ਬਰ ਬੀ.ਕੇ.ਯੂ ਡਕੌੰਦਾ ਨੇ ਕਿਸਾਨੀ ਮੰਗਾਂ ਦੇ ਸਬੰਧ ਵਿਚ ਪਾਵਰਕਾਮ ਦੇ ਚੇਅਰਮੈਨ ਨੂੰ ਸੌਂਪਿਆ ਮੰਗ ਪੱਤਰ
Ad Position 24