10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦਾ ਜਗਰਾਉਂ ਪਹੁੰਚਣ ’ਤੇ ਕੀਤਾ ਵਿਸ਼ੇਸ਼ ਸਨਮਾਨ

ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਫੂਡ ਐਂਡ ਅਲਾਈਡ ਵਰਕਰ ਯੂਨੀਅਨ ਪੰਜਾਬ, ਰਮੇਸ਼ ਕੁਮਾਰ ਉਰਫ਼ ਮੇਸ਼ੀ ਸਹੋਤਾ ਪ੍ਰਧਾਨ, ਫੂਡ ਐਂਡ ਅਲਾਈਡ ਵਰਕਰ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ.

Ad Position 21
No active advertisement
ਜਗਰਾਉਂ ਕਾਂਗਰਸ ਦੇ ਇਕੱਠ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਮੇਜਰ ਸਿੰਘ ਭੈਣੀ, ਸਰਵਨ ਸਿੰਘ ਆਦੀਵਾਲ, ਗਿਆਨੀ ਮਨਦੀਪ ਸਿੰਘ ਦਾ ਸਨਮਾਨ ਕਰਨ ਸਮੇਂ ਰਮੇਸ਼ ਸਹੋਤਾ ਤੇ ਹੋਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ ਪਿੰਡ ਮੁਹੰਮਦਪੁਰਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਜਗਰੂਪ ਸਿੰਘ ਖਾਲਸਾ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ। ਤਸਵੀਰ: ਬਲਵਿੰਦਰ ਸਿੰਘ ਲਿੱਤਰ 10-08-2026
ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਫੂਡ ਐਂਡ ਅਲਾਈਡ ਵਰਕਰ ਯੂਨੀਅਨ ਪੰਜਾਬ, ਰਮੇਸ਼ ਕੁਮਾਰ ਉਰਫ਼ ਮੇਸ਼ੀ ਸਹੋਤਾ ਪ੍ਰਧਾਨ, ਫੂਡ ਐਂਡ ਅਲਾਈਡ ਵਰਕਰ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਨਿਯੁਕਤੀ ’ਤੇ ਉਨ੍ਹਾਂ ਦਾ ਜਗਰਾਉਂ ਪਹੁੰਚਣ ’ਤੇ ਇਕੱਠ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੱਜ ਜਗਰਾਉਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਾ ਸੀ, ਕੁਝ ਰਝੇਵੇਂ ਕਾਰਨ ਨਾ ਆਉਣ ’ਤੇ ਵਰਕਰਾਂ ਵਿਚ ਨਿਰਾਸ਼ਾ ਵੇਖਣ ਨੂੰ ਮਿਲੀ। ਇਸ ਸਮੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਤੇ ਦਾਅਵੇ ਕੀਤੇ ਸਨ ਉਹ ਤਾਂ ਕੀ ਪੂਰੇ ਕਰਨੇ ਸਨ, ਸਗੋਂ ਆਪਣੇ ਹੱਕ ਮੰਗ ਰਹੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਔਰਤਾਂ ਦਾ ਜਗ੍ਹਾ-ਜਗ੍ਹਾ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜਦ ਆਮ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਪਿੰਡਾਂ ਵਿਚ ਜਾਣ ਤਾਂ ਇਨ੍ਹਾਂ ਤੋਂ ਕੀਤਾ ਵਾਅਦਿਆਂ ਦਾ ਜਵਾਬ ਮੰਗਿਆ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਆਏ ਦਿਨ ਵੱਡੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ, ਕਤਲ ਅਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਰਮਚਾਰੀਆਂ ਲਈ ਡੀ.ਏ. ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮਜ਼ਦੂਰ ਵਰਗ ਦੀਆਂ ਮੰਗਾਂ ਨੂੰ ਕਾਂਗਰਸ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕੀਤਾ ਜਾਵੇਗਾ ਅਤੇ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਲਾਗੂ ਕੀਤਾ ਜਾਵੇਗਾ। ਇਸ ਸਮੇਂ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ , ਗਿਆਨੀ ਮਨਦੀਪ ਸਿੰਘ, ਸਾਬਕਾ ਡੀ.ਐੱਫ਼.ਐੱਸ.ਓ. ਸਵਰਨ ਸਿੰੰਘ ਆਦੀਵਾਲ, ਸੁਖਮੰਦਰ ਸਿੰਘ ਗੱਜਣਵਾਲਾ ਨੇ ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਜਿਸ ਉਮੀਦਵਾਰ ਨੂੰ ਟਿਕਟ ਦੇਵੇਗੀ, ਉਸ ਦੀ ਹਮਾਇਤ ਕਰੇਗੀ। ਇਸ ਸਮੇਂ ਰਮੇਸ਼ ਸਹੋਤਾ ਨੇ ਆਏ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਕਰਨਜੀਤ ਸਿੰਘ ਉਰਫ਼ ਸੋਨੀ ਗਾਲਿਬ ਸਾਬਕਾ ਪ੍ਰਧਾਨ ਕਾਂਗਰਸ ਲੁਧਿਆਣਾ (ਦਿਹਾਤੀ), ਰਾਜੇਸ਼ਇੰਦਰ ਸਿੰਘ ਸਿੱਧੂ ਮੀਤ ਪ੍ਰਧਾਨ ਐੱਸ.ਸੀ ਵਿੰਗ ਕਾਂਗਰਸ ਪੰਜਾਬ, ਹਰਪ੍ਰੀਤ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਕਾਂਗਰਸ ਜਗਰਾਉਂ (ਸ਼ਹਿਰੀ), ਪਰਮਜੀਤ ਸਿੰਘ ਲੱਧੜ, ਜੀਵਨ ਸਿੰਘ ਬਾਗੀਆਂ, ਬੌਬੀ ਕਪੂਰ, ਹਿੰਮਾਸੂ ਮਲਕ, ਪਰਮਿੰਦਰ ਸਿੰਘ ਟੂਸੇ, ਰਵਿੰਦਰ ਕੁਮਾਰ ਸੱਭਰਵਾਲ, ਸੁਖਚੈਨ ਸਿੰਘ ਜਗਰਾਉਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਡਕੌਂਦਾ ਵਲੋਂ 1 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਚੰਡੀਗੜ੍ਹ ਮੋਰਚੇ ਲਈ ਤਿਆਰੀਆਂ ਮੁਕੰਮਲ- ਪ੍ਰਧਾਨ ਕਮਾਲਪੁਰਾ ਅਗਲੀ ਖ਼ਬਰ ਆਈ.ਏ.ਐੱਸ. ਅਧਿਕਾਰੀ ਤਰਨਜੋਤ ਸਿੰਘ ਵੱਲੋਂ ਹੰਬੜਾਂ ’ਚ ਬੂਟੇ ਲਗਾਉਣ ਦਾ ਆਗਾਜ਼
Ad Position 24