11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਆਜ਼ਾਦੀ ਦਿਹਾੜੇ ਸੰਬੰਧੀ ਐਮੀਨੈਸ ਸਕੂਲ ਜਗਰਾਉਂ ਵਿਖੇ ਦੂਸਰੀ ਰਿਹਰਸਲ ਹੋਈ,

ਜਗਰਾਉਂ, 10 ਅਗਸਤ (ਗਾਲਿਬ)- ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਦੂਜੀ ਰਿਹਰਸਲ ਐੱਸ. ਡੀ.

Ad Position 21
No active advertisement
ਅਜੀਤ ਡੈਸਕ 11-08-2026
ਜਗਰਾਉਂ, 10 ਅਗਸਤ (ਗਾਲਿਬ)- ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਦੂਜੀ ਰਿਹਰਸਲ ਐੱਸ.ਡੀ.ਐੱਮ ਬਾਦਲ ਦੀਨ ਦੀ ਅਗਵਾਈ ਹੇਠ ਐਮੀਨੈੱਸ ਸਕੂਲ ਜਗਰਾਉਂ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਸੈਂਕੜੇ ਬੱਚਿਆਂ ਨੇ ਇਸ ਰਿਹਰਸਲ ਵਿਚ ਹਿੱਸਾ ਲਿਆ। ਜਿਨ੍ਹਾਂ ਵਿਚ ਬੱਚਿਆਂ ਨੇ ਪੀ.ਟੀ., ਐੱਨ.ਸੀ.ਸੀ, ਬੈਂਡ , ਪਰੇਡ, ਸੱਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜੇ ਵਿਚ ਹਿੱਸਾ ਲਿਆ। ਇਸ ਮੌਕੇ ਐੱਸ.ਡੀ.ਐੱਮ ਬਾਦਲ ਦੀਨ ਨੇ 15 ਅਗਸਤ ਦੇ ਦਿਹਾੜੇ ’ਤੇ ਹਿੱਸਾ ਲੈਣ ਵਾਲੇ ਸਾਰੇ ਸਕੂਲ ਅਤੇ ਮਹਿਕਮਿਆਂ ਦੇ ਸਾਰੇ ਮੁਲਾਜ਼ਮਾਂ ਨੂੰ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਫੁੱਲ ਡਰੈੱਸ ਰਹਿਸਲ ਹੋਵੇਗੀ। ਇਸ ਮੌਕੇ ਉਨ੍ਹਾਂ ਨਗਰ ਕੌਸਿਲ ਜਗਰਾਉਂ ਨੂੰ ਸਾਰਾ ਪ੍ਰਬੰਧ ਕਰਨ ਲਈ ਕਿਹਾ ਤਾਂ ਕਿ ਬੱਚਿਆਂ ਨੂੰ ਕੋਈ ਰਹਿਸਲ ਸਮੇਂ ਸਮੱਸਿਆ ਨਾ ਆਵੇ। ਇਸ ਮੌਕੇ ਐੱਸ.ਡੀ.ਐੱਮ ਨੇ ਕਿਹਾ ਕਿ ਸਾਰੇ ਵਿਭਾਗ ਆਪਣੀਆਂ ਜਿੰਮੇਵਾਰੀਆ ਸਹੀ ਢੰਗ ਨਾਲ ਨਿਭਾਉਣ। ਇਸ ਸਮੇਂ ਮੰਚ ਡਿਊਟੀ ਕੈਪਟਨ ਨਰੇਸ਼ ਵਰਮਾ ਨੇ ਬਾਖੂਬੀ ਨਿਭਾਈ। ਇਸ ਮੌਕੇ ਨਾਇਬ ਤਹਿਸੀਲਦਾਰ ਪੁਸ਼ਪਿੰਦਰ ਸਿੰਘ, ਲੈਕਚਰਾਰ ਜਤਿੰਦਰ ਸਿੰਘ, ਮੈਡਮ ਨਵਨੀਤ ਕੌਰ, ਵਿਜੇ ਕੁਮਾਰ, ਕੰਵਲਜੀਤ ਸਿੰਘ, ਰੁਪਿੰਦਰ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਨੇ ਬੈਡਮਿੰਟਨ ’ਚ ਓਵਰਆਲ ਚੈਂਪੀਅਨ ਬਣ ਕੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਕਰਮਵਾਰ ਗਗਨਦੀਪ ਕੌਰ, ਕਸ਼ਿਸ਼ ਸਿੰਗਲਾ,...
Ad Position 24