10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਡਾ.

Ad Position 21
No active advertisement
ਅਜੀਤ ਡੈਸਕ 11-08-2026
ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਡਾ. ਰਵਿੰਦਰ ਕੌਰ ਦੀ ਅਗਵਾਈ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਵਿਦਿਆਰਥਣਾਂ ਦੇ ਉੱਜ਼ਵਲ ਭਵਿੱਖ ਦੀ ਕਾਮਨਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸਮਾਗਮ ਦੌਰਾਨ ਸਮੂਹ ਅਧਿਆਪਕ ਸਾਹਿਬਾਨਾਂ ਅਤੇ ਵੱਡੀ ਗਿਣਤੀ ’ਚ ਵਿਦਿਆਰਥਣਾਂ ਨੇ ਸੰਗਤੀ ਰੂਪ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਅਤੇ ਸਰਬੱਤ ਦੇ ਭਲੇ ਤੇ ਨਵੇਂ ਵਿੱਦਿਅਕ ਵਰ੍ਹੇ ਦੀ ਸਫ਼ਲਤਾ ਲਈ ਅਰਦਾਸ ਬੇਨਤੀ ਕੀਤੀ। ਉਪਰੰਤ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਡਾ. ਰਵਿੰਦਰ ਕੌਰ ਨੇ ਨਵੀਆਂ ਦਾਖ਼ਲ ਹੋਈਆਂ ਵਿਦਿਆਰਥਣਾਂ ਦਾ ਕਾਲਜ ਕੈਂਪਸ ਵਿਚ ਨਿੱਘਾ ਸਵਾਗਤ ਕੀਤਾ ਅਤੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਰਾਹੀਂ ਨਵੀਆਂ ਵਿਦਿਆਰਥਣਾਂ ਨੂੰ ਕਾਲਜ ਦੇ ਨਿਯਮਾਂ , ਅਨੁਸ਼ਾਸਨ, ਪੜ੍ਹਾਈ ਦੇ ਮਾਹੌਲ ਅਤੇ ਵਿੱਦਿਅਕ ਗਤੀਵਿਧੀਆਂ ਤੋਂ ਵਿਸਥਾਰਪੂਰਵਕ ਜਾਣੂੰ ਕਰਵਾਇਆ।ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਿੱਦਿਆ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰਨ ਵਾਲੀਆਂ ਅਤੇ ਸਮਾਜ ਵਿਚ ਵਿਸ਼ੇਸ਼ ਮੁਕਾਮ ਹਾਸਲ ਕਰਨ ਵਾਲੀਆਂ ਮਹਾਨ ਸ਼ਖ਼ਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਕਾਲਜ ਪ੍ਰਬੰਧਕੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ ਅਤੇ ਦਰਸ਼ਨ ਸਿੰਘ ਹੰਸਰਾ ਵੱਲੋਂ ਵੀ ਵਿਦਿਆਰਥਣਾਂ ਨੂੰ ਨਵੇਂ ਅਕਾਦਮਿਕ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਮੈਨੇਜਮੈਂਟ ਸਕੱਤਰ ਮਲਕੀਅਤ ਸਿੰਘ ਰਾਜਲ, ਕੋਆਰਡੀਨੇਟਰ ਅਵਤਾਰ ਸਿੰਘ ਚੀਮਾ, ਸ਼ੇਰ ਸਿੰਘ ਹੰਸਰਾ, ਬੀ.ਐੱਡ ਕਾਲਜ ਪਿ੍ੰ: ਡਾ. ਗੀਤਾ ਸ਼ਰਮਾ, ਦਸਮੇਸ਼ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰ: ਸ਼੍ਰੀਮਤੀ ਸਰਬਜੀਤ ਕੌਰ, ਨਰਸਿੰਗ ਕਾਲਜ ਦੇ ਪਿ੍ੰ: ਸੰਦੀਪ ਕੌਰ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ। ਕੈਪਸ਼ਨ: ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਅਰਦਾਸ ਬੇਨਤੀ ਕਰਨ ਸਮੇਂ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
Ad Position 22
No active advertisement
ਪਿਛਲੀ ਖ਼ਬਰ ਬਾਬਾ ਦਿਲਵਰ ਨਾਥ ਦੇ 50ਵੇਂ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ * 3 ਰੋਜ਼ਾ ਧਾਰਮਿਕ ਸਮਾਗਮ 26 ਅਗਸਤ... ਅਗਲੀ ਖ਼ਬਰ ਔਰਤ ਜਾਤੀ ਹਿੱਸੇ ਆਏ ਵੱਖ-ਵੱਖ ਤਿਉਹਾਰਾਂ ’ਚ ਸ਼ਰੀਕ ਹੋ ਕੇ ਖੁਸ਼ੀ ਮਿਲਦੀ ਹੈ- ਵਿਧਾਇਕ ਹਾਕਮ ਸਿੰਘ
Ad Position 24