10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਐੱਨ.ਸੀ.ਸੀ. ਕੈਡਿਟਾਂ ਨੇ ਪੌਦੇ ਲਗਾਏ

ਜਗਰਾਉਂ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਬਲੌਜ਼ਮ ਕਾਨਵੈਂਟ ਸਕੂਲ ਵਿਖੇ ਐੱਨ. ਸੀ.

Ad Position 21
No active advertisement
ਅਜੀਤ ਡੈਸਕ 11-08-2026
ਜਗਰਾਉਂ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਬਲੌਜ਼ਮ ਕਾਨਵੈਂਟ ਸਕੂਲ ਵਿਖੇ ਐੱਨ.ਸੀ.ਸੀ. ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਪੌਦੇ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਦੀ ਮੌਜੂਦਗੀ ਵਿਚ ਐੱਨ.ਸੀ.ਸੀ. ਕੈਡਿਟਾਂ ਅਤੇ ਐੱਨ.ਸੀ.ਸੀ. ਅਫਸਰ ਵਲੋਂ ਸਕੂਲ ਕੈਂਪਸ ਵਿਚ ਵੱਖ-ਵੱਖ ਪੌਦੇ ਲਗਾਏ ਗਏ। ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦਾ ਮੁੱਖ ਉਦੇਸ਼ ਕੁਦਰਤ ਅਤੇ ਧਰਤੀ ਮਾਂ ਪ੍ਰਤੀ ਪਿਆਰ, ਸਤਿਕਾਰ ਅਤੇ ਆਪਣੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਇਸ ਮੁਹਿੰਮ ਰਾਹੀਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਰੁੱਖ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਲਗਾਏ ਗਏ ਪੌਦਿਆਂ ਦੀ ਨਿਯਮਿਤ ਦੇਖਭਾਲ ਕਰਨਾ ਅਤੇ ਉਨ੍ਹਾਂ ਨੂੰ ਵੱਡਾ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਅੱਜ ਲਗਾਇਆ ਗਿਆ ਇਕ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਕੀਮਤੀ ਤੋਹਫ਼ਾ ਹੈ।’ ਇਸ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਐੱਨ.ਸੀ.ਸੀ. ਕੈਡਿਟਾਂ ਵਲੋਂ ਕੀਤੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਸਕੂਲ ਸੁਧਾਰ ਦੀਆਂ ਹਾਕੀ, ਬਾਸਕਟਬਾਲ ਤੇ ਖੋ-ਖੋ ਟੀਮਾਂ ਜ਼ੋਨਲ ਜੇਤੂ ਬਣੀਆਂ ਅਗਲੀ ਖ਼ਬਰ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ
Ad Position 24