12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਸਿਆਸੀ ਬਦਲ ਦੱਸਦਿਆਂ ਦਿਉਲ ਨੇ ਆਲੀਵਾਲ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ

ਗੁਰੂਸਰ ਸੁਧਾਰ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਜੀ. ਐੱਚ.

Ad Position 21
No active advertisement
ਅਜੀਤ ਡੈਸਕ 12-08-2026
ਗੁਰੂਸਰ ਸੁਧਾਰ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸਧਾਰ ਦੀ ਵਿਦਿਆਰਥਣ ਅਮਨਜੋਤ ਕੌਰ ਨੇ ਐੱਮ.ਐੱਸ.ਸੀ. ਕੈਮਿਸਟਰੀ ਵਿਚ 72.7 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਕਰਮਚਾਰੀ ਜਗਰੰਟ ਸਿੰਘ ਦੀ ਪੁੱਤਰੀ ਅਮਨਜੋਤ ਕੌਰ ਨੇ ਆਪਣੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਿਹਨਤ, ਨਿਰੰਤਰ ਪਰਿਵਾਰਿਕ ਸਹਿਯੋਗ ਅਤੇ ਅਧਿਆਪਕਾਂ ਵਲੋਂ ਦਿੱਤੀ ਗਈ ਕੀਮਤੀ ਰਹਿਨੁਮਾਈ ਸਮੇਤ ਹੌਂਸਲਾ-ਅਫ਼ਜ਼ਾਈ ਨੂੰ ਦਿੱਤਾ ਹੈ। ਕਾਲਜ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਅਮਨਜੋਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੀ ਲਗਨ, ਮਿਹਨਤ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਅਤੇ ਸ਼ਾਨ ਦੀ ਗੱਲ ਹਨ। ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋ: ਐੱਸ.ਕੇ. ਗੁਪਤਾ, ਪ੍ਰੋ. ਜਸਬਿੰਦਰ ਕੌਰ, ਪ੍ਰੋ. ਵਨੀਤ ਧੀਰ ਅਤੇ ਵਿਭਾਗ ਦੇ ਹੋਰ ਅਧਿਆਪਕਾਂ ਨੇ ਵੀ ਅਮਨਜੋਤ ਕੌਰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਅਮਨਜੋਤ ਕੌਰ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਵਿਚ ਇਸੇ ਤਰ੍ਹਾਂ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਦੀ ਰਹੇਗੀ। ਕਾਲਜ ਪਰਿਵਾਰ ਨੇ ਵੀ ਅਮਨਜੋਤ ਕੌਰ ਦੇ ਸੁਨਿਹਰੀ ਅਤੇ ਸਫ਼ਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬ੍ਰਿਟਿਸ਼ ਹਾਈ ਕਮਿਸ਼ਨ ਵਲੋਂ ਵੀਜ਼ਾ ਧੋਖਾਧੜੀ ਖ਼ਿਲਾਫ਼ ਜਾਗਰੂਕਤਾ ਮੁਹਿੰਮ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਲਈ ਹਲਕਾ ਦਾਖ... ਅਗਲੀ ਖ਼ਬਰ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਗੁਰੂ ਮੰਨੇ-ਸੰਤ ਅਰਵਿੰਦਰ ਸਿੰਘ ਨਾਨਕਸਰ
Ad Position 24