12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਦੀ ਹਾਂਸ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ (ਲਿਮ:) ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦੀਆਂ ਵਿਦਿਆਰਥਣਾਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਨੌਰਥ ਜ਼ੋਨ) ਵਲੋਂ ਕਰਵਾਏ ਗਏ ਮੈਥ ਤੇ ਸਾਇੰਸ ਫੈਸਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਦੱਸਿਆ ਕਿ ਮੈਥ ਤੇ ਸਾਇੰਸ ਫੈਸਟ ਵਿਚ ਮੁਕਾਬਲੇ ਦੋ ਕੈਟਾਗਰੀਆਂ ਅਧੀਨ ਕਰਵਾਏ ਗਏ।

Ad Position 21
No active advertisement
ਹਰਿਦੁਆਰ ਤੋਂ ਗੰਗਾ ਜਲ ਲੈ ਕੇ ਮੰਡੀ ਮੁੱਲਾਂਪੁਰ ਪਹੁੰਚੇ ਸ੍ਰੀ ਸ਼ਿਵ ਸੇਵਾ ਕਾਵੜ ਸੰਘ ਦੇ ਮੈਂਬਰ। ਤਸਵੀਰ: ਕ੍ਰਿਪਾਲ ਹੰਬੜਾਂ 12-08-2026
ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦੀਆਂ ਵਿਦਿਆਰਥਣਾਂ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਨੌਰਥ ਜ਼ੋਨ) ਵਲੋਂ ਕਰਵਾਏ ਗਏ ਮੈਥ ਤੇ ਸਾਇੰਸ ਫੈਸਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਦੱਸਿਆ ਕਿ ਮੈਥ ਤੇ ਸਾਇੰਸ ਫੈਸਟ ਵਿਚ ਮੁਕਾਬਲੇ ਦੋ ਕੈਟਾਗਰੀਆਂ ਅਧੀਨ ਕਰਵਾਏ ਗਏ। ਪਹਿਲੀ ਕੈਟਾਗਰੀ ਵਿਚ ਬ੍ਰਿਜ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪ੍ਰਤੀਯੋਗੀਆਂ ਨੇ ਕੇਵਲ 90 ਮਿੰਟਾਂ ਦੇ ਨਿਰਧਾਰਿਤ ਸਮੇਂ ਵਿਚ ਬ੍ਰਿਜ ਦਾ ਮਾਡਲ ਤਿਆਰ ਕਰਨਾ ਸੀ। ਇਸ ਚੁਣੌਤੀਪੂਰਨ ਮੁਕਾਬਲੇ ਵਿਚ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦੀਆਂ ਵਿਦਿਆਰਥਣਾਂ ਮੰਨਤ ਕੌਰ, ਅਵਰੀਨ ਕੌਰ ਅਤੇ ਸੁਖਮਨਜੋਤ ਕੌਰ ਨੇ ਆਪਣੀ ਕਾਬਲੀਅਤ, ਸਿਰਜਣਾਤਮਕਤਾ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦੂਜੀ ਕੈਟਾਗਰੀ ਵਿਚ ਵਰਕਿੰਗ ਮਾਡਲ ਦੀ ਪੇਸ਼ਕਾਰੀ ਦਾ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਵਿਦਿਆਰਥੀਆਂ ਨੇ ਆਪਣੇ ਤਿਆਰ ਕੀਤੇ ਮਾਡਲ ਦੀ ਕਾਰਜ-ਪ੍ਰਣਾਲੀ ਅਤੇ ਉਸ ਪਿੱਛੇ ਕੰਮ ਕਰਦੇ ਵਿਗਿਆਨਕ ਸਿਧਾਂਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਮਝਾਉਣਾ ਸੀ। ਇਸ ਮੁਕਾਬਲੇ ਵਿਚ ਸਨਪ੍ਰੀਤ ਕੌਰ ਨੇ ਵਿਪੁਨਜੋਤ ਕੌਰ ਅਤੇ ਸਿਮਰਨਜੀਤ ਕੌਰ ਦੇ ਸਹਿਯੋਗ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਪਿ੍ੰਸੀਪਲ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਮੁਕਾਬਲੇ ਦੀ ਤਿਆਰੀ ਲਈ ਬਹੁਤ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ। ਇਸ ਪੂਰੀ ਤਿਆਰੀ ਦੌਰਾਨ ਸਕੂਲ ਦੇ ਸਾਇੰਸ ਅਧਿਆਪਕਾਂ, ਵਾਈਸ ਪ੍ਰਿੰਸੀਪਲ ਪ੍ਰਿੰਸ ਅਤੇ ਸੁਖਮਨਦੀਪ ਸਿੰਘ ਮਾਨ ਦੀ ਸੁਯੋਗ ਅਗਵਾਈ ਅਤੇ ਮਾਰਗਦਰਸ਼ਨ ਰਿਹਾ। ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਮਾਡਲ ਤਿਆਰ ਕਰਨ ਤੋਂ ਲੈ ਕੇ ਉਸ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਤੱਕ ਹਰ ਪੜਾਅ ’ਤੇ ਲੋੜੀਂਦਾ ਸਹਿਯੋਗ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਜੇਤੂ ਵਿਦਿਆਰਥਣਾਂ ਅਤੇ ਸਾਇੰਸ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਤਰਕਸ਼ੀਲਤਾ, ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਟੀਮ ਵਰਕ ਵਰਗੇ ਗੁਣਾਂ ਦਾ ਵਿਕਾਸ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋ:ਅ:ਦ: (ਬ) ਹਲਕਾ ਦਾਖਾ ਇੰਚਾ: ਜਸਕਰਨ ਸਿੰਘ ਟੀਮ ਨਾਲ ਗੁਰਦੁਆਰਾ ਸ਼ਹੀਦਗੰਜ ਸਾਹਿਬ ’ਚ ਨਤਸਮਤਕ ਹੋਏ ਅਗਲੀ ਖ਼ਬਰ ਬ੍ਰਿਟਿਸ਼ ਹਾਈ ਕਮਿਸ਼ਨ ਵਲੋਂ ਵੀਜ਼ਾ ਧੋਖਾਧੜੀ ਖ਼ਿਲਾਫ਼ ਜਾਗਰੂਕਤਾ ਮੁਹਿੰਮ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਲਈ ਹਲਕਾ ਦਾਖ...
Ad Position 24