17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨੇ ਮਨਾਇਆ ਆਜ਼ਾਦੀ ਦਿਹਾੜਾ

ਗੁਰੂਸਰ ਸੁਧਾਰ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰੂ ਨਾਨਕ ਪਬਲਿਕ ਸ:ਸ:ਸ: ਸੁਧਾਰ ਬਾਜ਼ਾਰ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨਵੀਂ ਆਬਾਦੀ ਅਕਾਲਗੜ੍ਹ ਵਲੋਂ 80ਵਾਂ ਸੁਤੰਤਰਤਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦੇਸ਼ ਦਾ ਕੌਮੀ ਤਿਰੰਗਾ ਚੇਅਰਮੈਨ ਕਰਨਲ ਮੁਖਤਿਆਰ ਸਿੰਘ ਕੁਲਾਰ ਵਲੋਂ ਲਹਿਰਾਇਆ ਗਿਆ ਤੇ ਉਪਰੰਤ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਦਿਹਾੜੇ ’ਤੇ ਅਸੀਂ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਦੀ ਰਾਖੀ ਲਈ ਸੇਵਾ ਨਿਭਾਉਣ ਵਾਲੇ ਹਰ ਜਵਾਨ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦੇ ਹਾਂ।

Ad Position 21
No active advertisement
ਅਜੀਤ ਡੈਸਕ 17-08-2026
ਗੁਰੂਸਰ ਸੁਧਾਰ, 16 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰੂ ਨਾਨਕ ਪਬਲਿਕ ਸ:ਸ:ਸ: ਸੁਧਾਰ ਬਾਜ਼ਾਰ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨਵੀਂ ਆਬਾਦੀ ਅਕਾਲਗੜ੍ਹ ਵਲੋਂ 80ਵਾਂ ਸੁਤੰਤਰਤਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦੇਸ਼ ਦਾ ਕੌਮੀ ਤਿਰੰਗਾ ਚੇਅਰਮੈਨ ਕਰਨਲ ਮੁਖਤਿਆਰ ਸਿੰਘ ਕੁਲਾਰ ਵਲੋਂ ਲਹਿਰਾਇਆ ਗਿਆ ਤੇ ਉਪਰੰਤ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਦਿਹਾੜੇ ’ਤੇ ਅਸੀਂ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਦੀ ਰਾਖੀ ਲਈ ਸੇਵਾ ਨਿਭਾਉਣ ਵਾਲੇ ਹਰ ਜਵਾਨ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਬੱਚਿਆਂ ਵਿਚ ਦੇਸ਼ ਭਗਤੀ, ਅਨੁਸਾਸ਼ਨ ਤੇ ਚੰਗੇ ਸੰਸਕਾਰ ਪੈਦਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲੇਰ, ਪ੍ਰਧਾਨ ਅਮਰਜੀਤ ਸਿੰਘ ਉੱਪਲ ਤੇ ਹੋਰਨਾਂ ਨੇ ਵੀ ਇਸ ਮੌਕੇ ਆਪਣੇ ਸੰਬੋਧਨ ਵਿਚ ਹਾਜ਼ਰੀਨਾਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਚੇਅਰਮੈਨ ਕਰਨਲ ਮੁਖਤਿਆਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲੇਰ, ਪ੍ਰਿੰ. ਨਿਰਮਲ ਸਿੰਘ ਸੰਧੂ, ਪ੍ਰਧਾਨ ਕੈਪਟਨ ਹਰਪ੍ਰੀਤ ਸਿੰਘ, ਮੇਜਰ ਹੁਕਮ ਸਿੰਘ ਧਾਲੀਵਾਲ, ਮੇਜਰ ਗੁਰਦੇਵ ਸਿੰਘ, ਕੈਪਟਨ ਰਜਿੰਦਰ ਸਿੰਘ ਲਿੱਟ, ਪ੍ਰਧਾਨ ਅਮਰਜੀਤ ਸਿੰਘ ਉੱਪਲ, ਸੂਬੇਦਾਰ ਮੇਜਰ ਸਿੰਘ, ਪੰਚ ਰਜਿੰਦਰ ਸਿੰਘ, ਹਵਲਦਾਰ ਸਰਬਜੀਤ ਸਿੰਘ ਆਦਿ ਸਮੇਤ ਹੋਰ ਸਾਬਕਾ ਸੈਨਿਕ ਤੇ ਅਹੁ ਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਦੇ ਹੋਟਲ ’ਚ ਨੌਜਵਾਨ ਵਲੋਂ ਭੇਦਭਰੇ ਹਾਲਤ ’ਚ ਖ਼ੁਦਕੁਸ਼ੀ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕ... ਅਗਲੀ ਖ਼ਬਰ ਨਗਰ ਕੌਂਸਲ ਦਫ਼ਤਰ ਵਿਚ ਨਹੀਂ ਲਹਿਰਾਇਆ ਗਿਆ ਕੌਮੀ ਤਿਰੰਗਾ
Ad Position 24